ਪੰਜਾਬ

punjab

ETV Bharat / state

ਟਰਾਂਸਪੋਰਟਰਾਂ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ - ਹਿਮਾਚਲ ਪ੍ਰਦੇਸ਼

ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਐਂਟਰੀ ਕਰਦੇ ਸਮੇਂ ਉਨ੍ਹਾਂ ਤੋਂ ਗੁੰਡਾ ਟੈਕਸ ਲਿਆ ਜਾਂਦਾ ਹੈ ਜਦੋ ਉਹ ਹਿਮਾਚਲ ਪ੍ਰਦੇਸ਼ ਗੱਡੀਆਂ ਰੇਤਾ ਬੱਜਰੀ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਦੀਆਂ ਗੱਡੀਆਂ ਦੇ ਚਲਾਨ ਕੱਟੇ ਜਾਂਦੇ ਹਨ ਪਰ ਬਿਨਾ ਲਾਈਸੈਂਸ ਵਾਲੀਆਂ ਗੱਡੀਆਂ ਨੂੰ ਜਾਣ ਦਿੱਤਾ ਜਾਂਦਾ ਹੈ।

ਟਰਾਂਸਪੋਰਟਰਾਂ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ
ਟਰਾਂਸਪੋਰਟਰਾਂ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

By

Published : Jun 20, 2021, 8:22 PM IST

ਹੁਸ਼ਿਆਰਪੁਰ: ਜ਼ਿਲ੍ਹੇ ’ਚ ਮੁਕੇਰੀਆਂ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਟਰਾਂਸਪੋਰਟ ਦੀ ਵਿਸ਼ੇਸ਼ ਮੀਟਿੰਗ ਹੋਈ। ਇਹ ਮੀਟਿੰਗ ਮਾਈਨਿੰਗ ਵਿਭਾਗ ਅਤੇ ਰੇਤਾ ਬੱਜਰੀ ਮਾਫੀੇ ਵੱਲੋਂ ਕੀਤੀ ਜਾ ਰਹੀ ਲੁੱਟ ਖਿਲਾਫ ਕੀਤੀ ਗਈ। ਇਸ ਮੀਟਿੰਗ ਟਰਾਂਸਪੋਰਟਰਾਂ ਨੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਇਸ ਦੌਰਾਨ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਐਂਟਰੀ ਕਰਦੇ ਸਮੇਂ ਉਨ੍ਹਾਂ ਤੋਂ ਗੁੰਡਾ ਟੈਕਸ ਲਿਆ ਜਾਂਦਾ ਹੈ ਜਦੋ ਉਹ ਹਿਮਾਚਲ ਪ੍ਰਦੇਸ਼ ਗੱਡੀਆਂ ਰੇਤਾ ਬੱਜਰੀ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਦੀਆਂ ਗੱਡੀਆਂ ਦੇ ਚਲਾਨ ਕੱਟੇ ਜਾਂਦੇ ਹਨ ਪਰ ਬਿਨਾ ਲਾਈਸੈਂਸ ਵਾਲੀਆਂ ਗੱਡੀਆਂ ਨੂੰ ਜਾਣ ਦਿੱਤਾ ਜਾਂਦਾ ਹੈ। ਇਸ ਸਬੰਧ ਚ ਉਨ੍ਹਾਂ ਨੇ ਥਾਣਾ ਮੁਖੀ ਬਲਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਹੈ।

ਟਰਾਂਸਪੋਰਟਰਾਂ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਦੂਜੇ ਪਾਸੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਟਰਾਂਸਪੋਰਟਰਾਂ ਚ ਰੋਸ ਪਾਇਆ ਜਾ ਰਿਹਾ ਹੈ ਕਿ ਜਦੋਂ ਉਹ ਹਿਮਾਚਲ ਤੋਂ ਰੇਤ ਬੱਜਰੀ ਲੈ ਕੇੇ ਆਉਂਦੇ ਹਨ ਤਾਂ ਰੇਤ ਮਾਫਿਆ ਵੱਲੋਂ ਓਵਰਲੋਡ ਦੇ ਬਹਾਨੇ ਚਲਾਨ ਕੀਤੇ ਜਾਂਦੇ ਹਨ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਪਰ ਜਿਨ੍ਹਾਂ ਗੱਡੀਆਂ ਦੇ ਲਾਈਸੈਸ ਵੀ ਨਹੀਂ ਹੁੰਦੇ ਉਨ੍ਹਾਂ ਨੂੰ ਨਹੀਂ ਰੋਕਿਆ ਜਾਂਦਾ। ਉਨ੍ਹਾਂ ਨੇ ਕਿਹਾ ਕਿ ਇਸ ਗੁੰਡਾਗਰਦੀ ਦੇ ਖਿਲਾਫ 8 ਅਗਸਤ ਤੱਕ ਦਾ ਸਮਾਂ ਦਿੱਤਾ ਹੈ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜੋ: 'ਦਿਨੋਂ ਦਿਨ ਪਾਣੀ ਦਾ ਡਿੱਗਦਾ ਮਿਆਰ ਅਤੇ ਪੱਧਰ ਵੱਡਾ ਸੰਕਟ'

ABOUT THE AUTHOR

...view details