ਹੁਸ਼ਿਆਰਪੁਰ: ਘਰੋਂ ਸਕੂਲ ਜਾਣ ਤੋਂ ਬਾਅਦ ਭੇਦਭਰੀ ਹਾਲਤ 'ਚ ਲਾਪਤਾ ਹੋਏ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਪੁਲਿਸ ਨੇ ਹਰਿਦੁਆਰ ਤੋਂ ਫੜ੍ਹ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਬ੍ਰਿਜ ਮੋਹਨ ਨੇ ਦੱਸਿਆ ਕਿ ਸਲਵਾੜ ਦੇ ਵਾਸੀ ਕਮਲੇਸ਼ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਾਪਤਾ ਹੋਏ 11ਵੀਂ ਜਮਾਤ ਦੇ ਵਿਦਿਆਰਥੀ ਸ਼ੁਭਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਸੀ|
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਿਦਿਆਰਥੀ ਦੇ ਮੋਬਾਈਲ ਦੀ ਲੋਕੇਸ਼ਨ ਦੇ ਆਧਾਰ 'ਤੇ ਉਸ ਦੀ ਭਾਲ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਪੁਲਿਸ ਦੌਰਾਨ ਪਾਇਆ ਗਿਆ ਕਿ ਸ਼ੁਭਮ ਕੁਝ ਸਮਾਂ ਮੋਬਾਈਲ ਚਲਾਉਂਦਾ ਸੀ ਤੇ ਫਿਰ ਬੰਦ ਕਰ ਦਿੰਦਾ ਸੀ | ਪੁਲਿਸ ਲਗਾਤਾਰ ਉਸ ਦਾ ਪਿੱਛਾ ਕਰਦੀ ਰਹੀ 'ਤੇ ਸ਼ੁਭਮ ਦੇ ਮੋਬਾਈਲ ਦੀ ਲੋਕੇਸ਼ਨ ਹਰਿਦੁਆਰ ਦੀ ਆਉਣ ਲੱਗੀ ਤਾਂ ਤੁਰੰਤ ਉਥੋਂ ਦੀ ਪੁਲਿਸ ਨਾਲ ਸੰਪਰਕ ਕੀਤਾ ਗਿਆ ਅਤੇ ਉਸ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ਨਾਲ ਗੱਲਬਾਤ ਕਰਦਿਆਂ ਪਤਾ ਲੱਗਾ ਕਿ ਉਸ ਨੂੰ ਘੁੰਮਣ ਦਾ ਸ਼ੌਕ ਸੀ ਪਰ ਉਸ ਦੇ ਮਾਪੇ ਉਸ ਨੂੰ ਘੁਮਾਉਣ ਨਹੀਂ ਸਨ ਜਾਂਦੇ।