ਪੰਜਾਬ

punjab

ETV Bharat / state

ਕੋਰੋਨਾ: ਮਨੀਸ਼ ਤਿਵਾਰੀ ਨੇ ਹਲਕਾ ਗੜ੍ਹਸ਼ੰਕਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ - Testing of Covid-19

ਸੰਸਦ ਮੈਂਬਰ ਮਨੀਸ਼ ਤਿਵਾਰੀ ਸੋਮਵਾਰ ਨੂੰ ਹਲਕਾ ਗੜ੍ਹਸ਼ੰਕਰ ਵਿਖੇ ਕੋਰੋਨਾ ਵਾਇਰਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ।

ਸੰਸਦ ਮੈਂਬਰ ਮਨੀਸ਼ ਤਿਵਾਰੀ
ਸੰਸਦ ਮੈਂਬਰ ਮਨੀਸ਼ ਤਿਵਾਰੀ

By

Published : Jun 15, 2020, 6:44 PM IST

ਹੁਸ਼ਿਆਰਪੁਰ: ਸੰਸਦ ਮੈਂਬਰ ਮਨੀਸ਼ ਤਿਵਾਰੀ ਸੋਮਵਾਰ ਨੂੰ ਹਲਕਾ ਗੜ੍ਹਸ਼ੰਕਰ ਵਿਖੇ ਕੋਰੋਨਾ ਵਾਇਰਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ।

ਸੰਸਦ ਮੈਂਬਰ ਮਨੀਸ਼ ਤਿਵਾਰੀ

ਇਸ ਮੌਕੇ ਮਨੀਸ਼ ਤਿਵਾਰੀ ਨੇ ਕਿਹਾ ਕਿ ਅੱਗੇ ਬਰਸਾਤ ਦਾ ਮੌਸਮ ਆ ਰਿਹਾ ਹੈ, ਜਿਸਨੂੰ ਦੇਖਦੇ ਹੋਏ ਕੋਰੋਨਾ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਜੇ ਪ੍ਰਸ਼ਾਸਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਹਾਇਤਾ ਚਾਹੀਦੀ ਹੋਵੇ, ਉਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।

ਇਹ ਵੀ ਪੜੋ:ਰਿਐਲਟੀ ਚੈਕ: ਬਰਸਾਤਾਂ ਤੋਂ ਪਹਿਲਾਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਹਾਲਤ ਖਸਤਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਈਸੀਐਮਆਰ ਦੀ ਰਿਪੋਰਟ ਦੇ ਹਿਸਾਬ ਨਾਲ ਭਾਰਤ ਵਿੱਚ ਕੋਰੋਨਾ ਨਵੰਬਰ ਵਿੱਚ ਸਿਖਰ 'ਤੇ ਜਾ ਸਕਦਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਟੈਸਟਿੰਗ ਘੱਟ ਹੋਣ ਕਾਰਨ ਦੇਸ਼ ਦੇ ਵਿੱਚ 3 ਲੱਖ 30 ਹਜ਼ਾਰ ਕੋਰੋਨਾ ਦੇ ਕੇਸ ਆਏ ਹੋਏ ਹਨ ਜੇਕਰ ਟੈਸਟਾਂ ਦੀ ਰਫ਼ਤਾਰ ਤੇਜ਼ ਹੁੰਦੀ ਤਾਂ ਅੱਜ ਹਿੰਦੁਸਤਾਨ ਵਿੱਚ 15-20 ਕਰੋੜ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਹੋ ਸਕਦੇ ਸਨ।

ABOUT THE AUTHOR

...view details