ਪੰਜਾਬ

punjab

ETV Bharat / state

ਮੁਕੇਰੀਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਜ਼ਿਮਨੀ ਚੋਣਾਂ: ਈਸ਼ਾ ਕਾਲੀਆ - ਮੁਕੇਰੀਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਜ਼ਿਮਨੀ ਚੋਣਾਂ

ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 039 ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਨਿਯੁਕਤ ਕੀਤੇ ਜਨਰਲ ਨਿਰੀਖਕ ਪਾਂਡੂਰੰਗ ਪੋਲੇ ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਖੇ ਮਾਈਕਰੋ ਨਿਰੀਖਕ, ਕਾਉਂਟਿੰਗ ਸਟਾਫ ਦੀ ਪਹਿਲੀ, ਜਦ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ।

ਫੋੋਟੋ

By

Published : Oct 10, 2019, 11:27 PM IST

ਹੁਸ਼ਿਆਰਪੁਰ: ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਕਰਵਈਆਂ ਜਾਣਗੀਆਂ। ਉਸ ਵਿਚ ਮਾਈਕਰੋ ਨਿਰੀਖਕ ਤੇ ਕਾਉਟਿੰਗ ਸਟਾਫ ਦੀ ਪਹਿਲੀ ਅਤੇ ਈ.ਵੀ.ਐਮਜ,ਵੀ.ਵੀ.ਪੀ ਏ.ਟੀ ਦੀ ਦੂਜੀ ਰੈਡੇਮਾਈਜੇਸ਼ਨ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 039 ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਨਿਯੁਕਤ ਕੀਤੇ ਜਨਰਲ ਨਿਰੀਖਕ ਪਾਂਡੂਰੰਗ ਪੋਲੇ ਅਤੇ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਖੇ ਮਾਈਕਰੋ ਨਿਰੀਖਕ, ਕਾਉਂਟਿੰਗ ਸਟਾਫ ਦੀ ਪਹਿਲੀ, ਜਦਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕਰਵਾਈ।

ਇਸ ਮੌਕੇ ਐਸ.ਐਸ.ਪੀ. ਗੌਰਵ ਗਰਗ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ। ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣਾਂ ਲਈ 187 ਪੋਲਿੰਗ ਸਟੇਸ਼ਨਾਂ ਲਈ ਮਾਈਕਰੋ ਨਿਰੀਖਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 444 ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 60 ਫੀਸਦੀ ਰਿਜ਼ਰਵ ਸਟਾਫ ਵੀ ਸ਼ਾਮਲ ਹੈ।

ਜ਼ਿਲ੍ਹਾਂ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦਕਿ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਕਰਨ ਲਈ ਪੋਲਿੰਗ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਿਣਤੀ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਹੋਵੇਗੀ, ਜਿਸ ਲਈ 311 ਕਾਉਂਟਿੰਗ ਸਟਾਫ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ 100 ਫੀਸਦੀ ਰਿਜ਼ਰਵ ਸਟਾਫ ਸ਼ਾਮਿਲ ਹੋਵੇਗਾ।

ਈਸ਼ਾ ਕਾਲੀਆ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਭਾਰਤ ਚੋਣ ਕਮਿਸ਼ਨ ਦੀ ਇਲੈਕਸ਼ਨ ਮੈਨੇਜਮੈਂਟ ਪ੍ਰਣਾਲੀ ਦੁਆਰਾ ਮਸ਼ੀਨਾਂ ਦੀ ਵੰਡ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਵੀਡੀਓਗ੍ਰਾਫੀ ਅਧੀਨ ਹੋਈ ਇਸ ਸਾਰੀ ਪ੍ਰਕ੍ਰਿਆਂ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਦੌਰਾਨ ਆਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੈਲਟ ਯੂਨਿਟ, ਕੰਟਰੋਲ ਯੂਨਿਟ, ਵੀ.ਵੀ.ਪੀ.ਏ.ਟੀ. ਦੇ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੀ ਸੌਂਪੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਉਤਸ਼ਾਹ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 241 ਪੋਲਿੰਗ ਬੂਥ ਬਣਾਏ ਗਏ ਹਨ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਉਪ ਚੋਣ 21 ਅਕਤੂਬਰ ਨੂੰ ਹੋ ਰਹੀ ਹੈ ਜੋ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ 195503 ਵੋਟਰ ਅਤੇ 5178 ਸਰਵਿਸ ਵੋਟਰ ਹਨ।

ABOUT THE AUTHOR

...view details