ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਪਿੰਡ ਸਿੰਬਲੀ ਵਿਖੇ ਇੱਕ ਔਰਤ ਦੀ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਹਾਲਾਂਕਿ ਹਾਲੇ ਤੱਕ ਮ੍ਰਿਤਕ ਔਰਤ ਦੀ ਪਹਿਚਾਣ ਨਹੀਂ ਹੋ ਸਕੀ ਹੈ।
ਹੁਸ਼ਿਆਰਪੁਰ: ਔਰਤ ਦਾ ਬੇਰਹਮੀ ਨਾਲ ਕੀਤਾ ਗਿਆ ਕਤਲ - ਔਰਤ ਦਾ ਬੇਰਿਹਮੀ ਨਾਲ ਕਤਲ
ਜ਼ਿਲ੍ਹਾ ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਸਥਿਤ ਪਿੰਡ ਸਿੰਬਲੀ ਵਿਖੇ ਇੱਕ ਔਰਤ ਦੀ ਲਾਸ਼ ਮਿਲੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫ਼ੋਟੋ
ਜਾਣਕਾਰੀ ਦਿੰਦੇ ਹੋਏ ਐਸਐਚਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦਾ ਕਤਲ ਕੀਤਾ ਗਿਆ ਹੈ ਤੇ ਮ੍ਰਿਤਕ ਔਰਤ ਦੀ ਉਮਰ 30 ਤੋਂ 35 ਸਾਲ ਵਿਚਕਾਰ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸ਼ਨਾਖਤ ਲਈ ਰਖਵਾਂ ਦਿੱਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।