ਪੰਜਾਬ

punjab

ETV Bharat / state

ਨਿਰਧਾਰਤ ਸਮੇਂ ਤੱਕ ਹੀ ਚਲਾਏ ਜਾ ਸਕਣਗੇ ਪਟਾਕੇ: ਡੀਸੀ - DC isha kalia hsp

ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕਰ ਦਿੱਤਾ ਹੈ। ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਪੜ੍ਹੋ ਪੂਰੀ ਖ਼ਬਰ ...

ਫ਼ੋਟੋ

By

Published : Oct 25, 2019, 10:15 PM IST

ਹੁਸ਼ਿਆਰਪੁਰ: ਦੀਵਾਲੀ ਮੌਕੇ ਲੋਕਾਂ ਦੀ ਸੁਰੱਖਿਆ ਤੇ ਵਾਤਾਵਰਣ ਨੂੰ ਸਾਫ਼ ਬਣਾਏ ਰੱਖਣ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਜ਼ਿਲ੍ਹੇ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ/ਆਤਿਸ਼ਬਾਜੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਫ਼ੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਨੰਬਰ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਈਸ਼ਾ ਕਾਲੀਆ ਨੇ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ/ਆਤਿਸ਼ਬਾਜੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਰਧਾਰਿਤ ਸਮੇਂ ਤੋਂ ਬਾਅਦ ਪਟਾਕੇ/ਆਤਿਸ਼ਬਾਜੀ ਚਲਾਉਣ ਲਈ ਪੂਰਨ ਤੌਰ 'ਤੇ ਪਾਬੰਦੀ ਰਹੇਗੀ।

ਜਾਰੀ ਕੀਤੇ ਹੁਕਮ ਅਨੁਸਾਰ ਦੀਵਾਲੀ ਵਾਲੇ ਦਿਨ 27 ਅਕਤੂਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਸ 25 ਦਸਬੰਰ ਅਤੇ ਨਵੇਂ ਸਾਲ 31 ਦਸੰਬਰ ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਗੁਰਪੁਰਬ 12 ਨਵੰਬਰ ਨੂੰ ਸ਼ਾਮ 4 ਵਜੇ ਤੋਂ 5 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜੇਜੇਪੀ ਤੇ ਭਾਜਪਾ ਦੇ ਗਠਜੋੜ ਉੱਤੇ ਮੋਹਰ

ਜ਼ਿਲ੍ਹੇ ਅੰਦਰ ਨਿਸ਼ਚਿਤ ਕੀਤੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਖਾਮੋਸ਼ ਖੇਤਰ ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ABOUT THE AUTHOR

...view details