ਹੁਸ਼ਿਆਰਪੁਰ:ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਸਿਆਸੀ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਨਿਸਾਨੇ ਸਾਧੇ ਜਾ ਰਹੇ ਹਨ। ਗੜ੍ਹਸ਼ੰਕਰ ਵਿਖੇ ਇੱਕ ਦੁਕਾਨ ਦੇ ਉਦਘਾਟਨ ਕਰਨ ਪੁਹੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ (MLA Jai Krishan Singh Rori) ਨੇ ਪੰਜਾਬ ਸਰਕਾਰ (Government of Punjab) ‘ਤੇ ਜਮ ਕੇ ਨਿਸ਼ਾਨੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਿਤ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ 2017 ਪੰਜਾਬੀਆ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ (Treasury Minister Manpreet Badal) ਵੱਲੋਂ ਬਾਰ-ਬਾਰ ਖਜ਼ਾਨਾ ਖਾਲੀ ਹੋਣ ਦੀ ਗੱਲ ਕਹੀ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ, ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਕਈ ਮੁੱਦੇ ਸਨ, ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।