ਹੁਸ਼ਿਆਰਪੁਰ: ਹੁਸ਼ਿਆਰਪੁਰ ਅਜਿਹਾ ਜ਼ਿਲਾ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਤੇ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣ ਲਈ ਹੁਸ਼ਿਆਰਪੁਰ 'ਚ ਵਾਰ ਮੈਮੋਰੀਅਲ ਬਣਾਇਆ ਗਿਆ ਹੈ।
ਹੁਸ਼ਿਆਰਪੁਰ ਵਿੱਚ ਬਣਿਆ ਵਾਰ ਮੈਮੋਰੀਅਲ, ਸਪੀਕਰ ਓਮ ਬਿਰਲਾ ਕਰਨਗੇ ਉਦਘਾਟਨ - ਓਮ ਬਿਰਲਾ
ਹੁਸ਼ਿਆਰਪੁਰ ਵਿੱਚ ਇੱਕ ਵਾਰ ਮੈਮੋਰੀਰਲ ਅਤੇ ਆਜ਼ਾਦੀ ਘੁਲਾਟੀਆਂ ਦਾ ਇੱਕ ਮਿਊਜ਼ਮ ਬਣਾਇਆ ਗਿਆ ਜਿਸ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਬਿਰਲਾ ਕਰਨਗੇ।
ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਹੁਸ਼ਿਆਰਪੁਰ ਵਿੱਚ ਇੱਕ ਵਾਰ ਮੈਮੋਰੀਰਲ ਅਤੇ ਆਜ਼ਾਦੀ ਘੁਲਾਟੀਆਂ ਦਾ ਇੱਕ ਮਿਊਜ਼ਮ ਬਣਾਇਆ ਗਿਆ ਜਿਸ ਵਿੱਚ ਹੁਣ ਤੱਕ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦੀ ਪ੍ਰਾਪਤ ਚੁੱਕੇ ਨੌਜਵਾਨਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਇਸ ਮੈਮੋਰੀਅਲ ਨੂੰ 7 ਤਰੀਕ ਜਨਤਾ ਲਈ ਖੋਲ੍ਹਿਆ ਜਾਵੇਗਾ ਜਿਸ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਬਿਰਲਾ ਕਰਨਗੇ। ਇਸ ਦੀ ਜਾਣਕਾਰੀ ਅਵਿਨਾਸ਼ ਰਾਏ ਖੰਨਾ ਨੇ ਇੱਕ ਪ੍ਰੈੱਸ ਵਾਰਤਾ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਉਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਵੀ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਦੀਆਂ ਪੀੜ੍ਹੀਆਂ ਦਰ ਪੀੜ੍ਹੀਆਂ ਦੇਸ਼ ਲਈ ਅਰਪਣ ਹੁੰਦੀਆਂ ਆਈਆਂ। ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਕਿ ਜਦੋਂ ਲੋਕ ਸਭਾ ਸਪੀਕਰ ਹੁਸ਼ਿਆਰਪੁਰ ਵਿੱਚ ਆਉਣਗੇ ਜਿਨ੍ਹਾਂ ਦਾ ਭਾਜਪਾ ਨੇਤਾ ਅਤੇ ਜ਼ਿਲ੍ਹਾ ਸਮੂਹ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।