ਪੰਜਾਬ

punjab

ETV Bharat / state

ਸਿਹਤ ਸਹੂਲਤਾਂ ਨੂੰ ਲੈਕੇ ਵਿਰੋਧੀਆਂ ਦੇ ਸੂਬਾ ਸਰਕਾਰ ‘ਤੇ ਸਵਾਲ

ਸ਼੍ਰੋਮਣੀ ਅਕਾਲੀ ਦਲ ਆਗੂ ਵਲੋਂ ਸਿਵਲ ਹਸਪਤਾਲ ਦਾ ਜਾਇਜ਼ਾ ਲੈਂਦੇ ਹੋਏ ਸੂਬਾ ਸਰਕਾਰ ਦੇ ਦਾਅਵਿਆਂ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ ਨਾਲ ਹੀ ਉਨ੍ਹਾਂ ਕੇਂਦਰ ਤੇ ਸਰਕਾਰ ਲੋਕਾਂ ਨੂੰ ਕੋਰੋਨਾ ਕਾਲ ਚ ਲੋੜੀ ਦੀਆਂ ਸਿਹਤ ਸਹੂਲਤਾਂ ਦੇਣ ਦੀ ਵੀ ਅਪੀਲ ਕੀਤੀ ਹੈ।

ਸਿਹਤ ਸਹੂਲਤਾਂ ਨੂੰ ਲੈਕੇ ਵਿਰੋਧੀਆਂ ਦੇ ਸੂਬਾ ਸਰਕਾਰ ‘ਤੇ ਸਵਾਲ
ਸਿਹਤ ਸਹੂਲਤਾਂ ਨੂੰ ਲੈਕੇ ਵਿਰੋਧੀਆਂ ਦੇ ਸੂਬਾ ਸਰਕਾਰ ‘ਤੇ ਸਵਾਲ

By

Published : May 25, 2021, 4:55 PM IST

ਹੁਸ਼ਿਆਰਪੁਰ:ਪਿਛਲੇ ਇਕ ਹਫਤੇ ਤੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਕੋਰੋਨਾ ਵੈਕਸੀਨ ਖਤਮ ਹੋਣ ਕਾਰਨ ਲੋਕਾਂ ਨੂੰ ਹੋ ਰਹੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਕੋਰੋਨਾ ਵੈਕਸੀਨ ਅਤੇ ਬੰਦ ਪਏ ਬਲੱਡ ਬੈਂਕ ਸਬੰਧੀ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਐਸ.ਐਮ.ਓ ਗੜ੍ਹਸ਼ੰਕਰ ਚਰਨਜੀਤ ਪਾਲ ਗੱਲਬਾਤ ਕਰਕੇ ਇਨ੍ਹਾਂ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਲਈ ਕਿਹਾ।

ਸਿਹਤ ਸਹੂਲਤਾਂ ਨੂੰ ਲੈਕੇ ਵਿਰੋਧੀਆਂ ਦੇ ਸੂਬਾ ਸਰਕਾਰ ‘ਤੇ ਸਵਾਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਕ ਪਾਸੇ ਤਾਂ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਕਰੀਬ ਇਕ ਹਫਤੇ ਤੋਂ ਕੋਰੋਨਾ ਵੈਕਸੀਨ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 10 ਦਿਨਾਂ ਤੋਂ ਲੋਕ ਰੋਜਾਨਾ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵੈਕਸੀਨ ਲਵਾਉਣ ਲਈ ਆਉਂਦੇ ਹਨ ਪਰ ਇਥੇ ਵੈਕਸੀਨ ਨਾਂ ਹੋਣ ਕਾਰਨ ਲੋਕਾਂ ਨੂੰ ਨਿਰਾਸ਼ ਹੋਕੇ ਵਾਪਿਸ ਜਾਣਾ ਪੈ ਰਿਹਾ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਇਥੇ ਜਲਦ ਤੋਂ ਜਲਦ ਵੈਕਸੀਨ ਉਪਲੱਬਧ ਕਰਵਾਏਤਾਂ ਜੋ ਲੋਕ ਖੱਜਲ-ਖੁਆਰ ਹੋਣ ਤੋਂ ਬੱਚ ਸਕਣ ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜਰ ਸੀ

ਇਹ ਵੀ ਪੜੋ:ਆਕਸੀਜਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਐਂਬੂਲੈਂਸ ਚਾਲਕ ਦੀ ਮੌਤ

ABOUT THE AUTHOR

...view details