ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਤਰੀਕ ਦਸ ਤਰੀਕ ਮੁਕੱਰਰ ਕੀਤੀ ਗਈ ਸੀ ਜਿਸ ਤਹਿਤ ਪੰਜਾਬ ਦੇ ਕਿਸਾਨਾ ਵੱਲੋਂ ਅੱਜ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨ ਕਰ ਰਹੇ ਝੋਨੇ ਦੀ ਬਿਜਾਈ - hoshiarpur paddy sowing starts
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾ ਨੇ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕਿਸਾਨਾ ਨੇ ਕਿਹਾ ਕਿ ਉਨ੍ਹਾਂ ਨੂੰ ਮਜ਼ਦੂਰ ਅਤੇ ਬਿਜਲੀ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਦੱਸਿਆ ਕਿ ਬੇਸ਼ੱਕ 10 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਮਜ਼ਦੂਰ ਅਤੇ ਬਿਜਲੀ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ। ਕਿਸਾਨਾ ਨੇ ਦੱਸਿਆ ਕਿ ਮਜ਼ਦੂਰੀ ਦੀ ਸਮੱਸਿਆ ਨਾਲ ਝੋਨਾ ਬਹੁਤ ਹੀ ਲੇਟ ਲਗਾਇਆ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਅੱਗੇ ਆਉਣ ਵਾਲੀ ਫ਼ਸਲ ਬੀਜਣ ਅਤੇ ਕੱਟਣ ਵਿੱਚ ਬਹੁਤ ਮੁਸ਼ਕਲ ਪੇਸ਼ ਆਵੇਗੀ।
ਮਜ਼ਦੂਰਾਂ ਦੀ ਕਮੀ ਕਾਰਨ ਬਹੁਤ ਹੀ ਘੱਟ ਖੇਤ ਝੋਨਾ ਲਗਾਇਆ ਜਾ ਰਿਹਾ ਹੈ ਅਤੇ ਜੋ ਮਜ਼ਦੂਰ ਮਿਲ ਰਹੇ ਹਨ ਉਹ ਮੰਨ ਆਇਆ ਰੇਟ ਲੈ ਕੇ ਝੋਨਾ ਲਗਾ ਰਹੇ ਹਨ। ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾ ਨੇ ਕਿਹਾ ਕਿ ਕਿਸਾਨ ਸਿੱਧੀ ਬਿਜਾਈ ਦੀ ਰਿਸਕ ਜ਼ਰੂਰ ਲੈ ਰਹੇ ਹਨ ਪਰ ਇਸ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਸਾਨਾ ਨੇ ਕਿ ਸਰਕਾਰ ਨੂੰ 8 ਘੰਟੇ ਦੀ ਬਜਾਏ 16 ਘੰਟੇ ਬਿਜਲੀ ਦੇਣ ਦੀ ਮੰਗ ਵੀ ਕੀਤੀ।