ਪੰਜਾਬ

punjab

ETV Bharat / state

ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ - ਕਾਨੂੰਗੋ ਰਿਟਾਇਰਮੈਂਟ

ਹੁਸ਼ਿਆਰਪੁਰ ਵਿਚ ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨ (Kanungo Association) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਹੈ।

ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

By

Published : Jul 15, 2021, 5:04 PM IST

ਹੁਸ਼ਿਆਰਪੁਰ:ਦਿ ਰੈਵੇਨਿਊ ਪਟਵਾਰ ਯੂਨੀਅਨ ਅਤੇ ਕਾਨੂੰਨਗੋ ਐਸੋਸੀਏਸ਼ਨ (Kanungo Association) ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ ਉਤੇ ਹੁਸ਼ਿਆਰਪੁਰ ਦੇ ਪਟਵਾਰੀਆਂ ਅਤੇ ਕਾਨੂੰਗੋ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਵਰਿੰਦਰ ਕੁਮਾਰ ਨੇ ਕਿਹਾ ਹੈ ਕਿ ਪਟਵਾਰੀ ਅਤੇ ਕਾਨੂੰਗੋ ਨੂੰ ਵਾਧੂ ਚਾਰਜ ਦਿੱਤੇ ਗਏ ਹਨ।ਉਹ ਵੀ ਛੱਡ ਦਿੱਤੇ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ।

ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਹੁਦੇ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਖਾਲੀ ਪਏ ਹਨ।ਸਰਕਾਰ ਉਨ੍ਹਾਂ ਦੀ ਵੀ ਭਰਤੀ ਨਹੀਂ ਕਰ ਰਹੀ।ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਸਰਕਾਰ ਨੇ ਜੋ ਵੀ 2016 ਵਿਚ ਭਰਤੀ ਕੀਤੇ ਸਨ।ਉਨ੍ਹਾਂ ਨੂੰ ਵੀ ਪੇ ਸਕੇਲ ਉਹਨਾਂ ਦੇ ਕੰਮ ਮੁਤਾਬਕ ਨਹੀਂ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਸਮੇਂ ਵਿਚ ਬਹੁਤ ਸਾਰੇ ਪਟਵਾਰੀ ਅਤੇ ਕਾਨੂੰਗੋ ਰਿਟਾਇਰਮੈਂਟ ਹੋਣ ਵਾਲੇ ਹਨ।ਉਸ ਨਾਲ ਹੋਰ ਵੀ ਬਹੁਤ ਸਾਰੀਆਂ ਪੋਸਟਾਂ ਖਾਲੀ ਹੋ ਜਾਣਗੀਆਂ।ਉਨ੍ਹਾਂ ਨੇ ਕਿਹਾ ਕਿ ਇੱਕੀ ਤਰੀਖ ਦੇ ਪ੍ਰਦਰਸ਼ਨ ਤੋਂ ਬਾਅਦ ਹਾਲੇ ਤੱਕ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜੇਕਰ ਜਲਦ ਹੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਇਸ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕਰਨਗੇ।

ਇਹ ਵੀ ਪੜੋ:ਕੁੱਖ 'ਚ ਵੀਹ ਹਫ਼ਤਿਆਂ ਦੇ ਬੱਚੇ ਨੂੰ ਦਿਲ ਦੀ ਬਿਮਾਰੀ, ਔਰਤ ਨੇ ਗਰਭਪਾਤ ਲਈ ਪਟੀਸ਼ਨ ਕੀਤੀ ਦਾਖ਼ਲ

ABOUT THE AUTHOR

...view details