ਪੰਜਾਬ

punjab

ETV Bharat / state

ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ - ਹੁਸ਼ਿਆਰਪੁਰ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਸਮੂਹ ਦਫਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਜਿਲ੍ਹੇ ਵਿੱਚ ਸੂਬਾ ਕਮੇਟੀ ਦੇ ਐਕਸ਼ਨ ਨੂੰ ਲਾਗੂ ਕੀਤਾ ਗਿਆ।

ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ
ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ

By

Published : Jul 1, 2021, 9:56 AM IST

ਹੁਸ਼ਿਆਰਪੁਰ:ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਸਮੂਹ ਦਫਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਜਿਲ੍ਹੇ ਵਿੱਚ ਸੂਬਾ ਕਮੇਟੀ ਦੇ ਐਕਸ਼ਨ ਨੂੰ ਲਾਗੂ ਕੀਤਾ ਗਿਆ। ਕਲਮ ਛੋੜ ਹੜਤਾਲ ਕਰਨ ਵਾਲੇ ਜਿਲ੍ਹੇ ਦੇ ਸਾਰੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਇੱਕ ਰੋਸ ਰੈਲੀ ਜਿਲ੍ਹਾ ਪ੍ਰਧਾਨ ਅਨੁਰੀਧ ਮੋਦ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ

ਇਹ ਵੀ ਪੜੋ:ਮਾਨਸਾ ਵਿਖੇ ਵਾਪਰਿਆ ਭਿਆਨਕ ਹਾਦਸਾ 6 ਦੀ ਹੋਈ ਮੌਤ

ਇਸ ਮੌਕੇ ਜਿਲ੍ਹਾ ਪ੍ਰਧਾਨ ਅਨੁਰੀਧ ਮੋਦ ਗਿੱਲ ਨੇ ਦੱਸਿਆ ਕਿ ਇਸ ਹੜਤਾਲ ਵਿੱਚ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲਿਆਂ ਦੀ ਨਿਖੇਧੀ ਕੀਤੀ ਗਈ ਹੈ। ਮੁੱਖ ਮੰਗਾਂ ਵਿੱਚ ਪੇਅ ਕਮੀਸ਼ਨ ਦੀ ਰਿਪੋਰਟ ਨੂੰ ਸੋਧ ਕੇ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ, ਪੈਡਿੰਗ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਆਦਿ ਸ਼ਾਮਿਲ ਹਨ। ਮੁਲਾਜਮ ਮਾਰੂ ਨੀਤੀਆ ਦੀ ਵੀ ਨਿਖੇਧੀ ਕੀਤੀ ਗਈ। ਪ੍ਰਧਾਨ ਮੋਦ ਗਿੱਲ ਨੇ ਕਿਹਾ ਕਿ ਸੂਬਾ ਕਮੇਟੀ ਦਾ ਜੋ ਵੀ ਫੈਸਲਾ ਇਸ ਜਿਲ੍ਹੇ ਵਿੱਚ ਲਾਗੂ ਕੀਤਾ ਜਾਵੇ ਪਰ ਸਾਰੇ ਮੁਲਾਜਮਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ ਅਤੇ ਜੋ ਵੀ ਸੂਬਾ ਕਮੇਟੀ ਵੱਲੋਂ ਫੈਸਲਾ ਲਿਆ ਜਾਵੇਗਾ ਉਸ ਨੂੰ ਸਾਰੇ ਮੁਲਾਜ਼ਮਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

ABOUT THE AUTHOR

...view details