ਹੁਸ਼ਿਆਰਪੁਰ:ਗੜ੍ਹਸ਼ੰਕਰ ਡਵੀਜਨ (Division) ਵਿਚ 302 ਪਿੰਡ ਆਉਦੇ ਹਨ। ਇਨ੍ਹਾਂ ਦੇ ਲਈ 102 ਸਰਕਲ ਬਣਾਏ ਗਏ ਹਨ।ਜਿਨ੍ਹਾਂ ਵਿਚ ਸਿਰਫ 18 ਪਟਵਾਰੀ (Patwari)ਸੰਭਾਲ ਕਰ ਰਹੇ ਹਨ। ਗੜ੍ਹਸ਼ੰਕਰ ਦੇ 302 ਪਿੰਡਾਂ ਉਤੇ 18 ਪਟਵਾਰੀ ਹਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab) ਨੂੰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ ਤਾਂ ਖਾਲੀ ਅਸਾਮੀ ਭਰੀਆਂ ਜਾਣ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।ਸਥਾਨਕ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਟਵਾਰੀਆਂ ਦੀਆ ਅਸਾਮੀਆਂ ਭਰੀਆਂ ਜਾਣ।
ਪਟਵਾਰੀਆਂ ਦੀ ਵੱਡੀ ਘਾਟ ਕਾਰਨ ਲੋਕ ਹੋ ਰਹੇ ਪਰੇਸ਼ਾਨ ਇਸ ਮੌਕੇ ਸਮਾਜ ਸੇਵੀ ਓਕਾਰ ਸਿੰਘ ਦਾ ਕਹਿਣਾ ਹੈ ਕਿ ਪਟਵਾਰੀਆਂ ਦੀ ਘਾਟ ਹੋ ਕਾਰਨ ਕੰਮ ਨਹੀਂ ਹੋ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਧਰਾਤਲ ਤੇ ਸੱਚਾਈ ਕੁੱਝ ਹੋਰ ਹੈ। ਉਨ੍ਹਾਂ ਦਾ ਕਹਿਣਾ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਇੰਤਕਾਲ ਨਹੀਂ ਚੜ੍ਹ ਰਹੇ ਹਨ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਜਲਦੀ ਤੋਂ ਜਲਦੀ ਭਰਤੀ ਕੀਤੀ ਜਾਵੇ।
ਇਸ ਮੌਕੇ ਤਹਿਸੀਲਦਾਰ ਤਪਨ ਭਨੋਟ ਦਾ ਕਹਿਣਾ ਹੈ ਕਿ ਪਟਵਾਰੀਆਂ ਦੀ ਘਾਟ ਹੈ ਪਰ ਫਿਰ ਵੀ 18 ਪਟਵਾਰੀ ਬੜੀ ਮਿਹਨਤ ਨਾਲ ਕੰਮ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਸੂਬੇ ਵਿੱਚ ਖਰੀਦ ਦੇ 9ਵੇਂ ਦਿਨ 217547 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ - ਭਾਰਤ ਭੂਸ਼ਣ ਆਸ਼ੂ