ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਤੇ ਸੀਨੀਅਰ ਨੇਤਾ ਆਪ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਨੇ ਕਿਹਾ ਹੈ ਕਿ ਸੂਬੇ ਭਰ ਦੇ ਪਟਵਾਰਘਰਾਂ ਵਿੱਚ ਪਟਵਾਰੀਆਂ ਦੀ ਵੱਡੀ ਘਾਟ ਹੈ।ਜਿਸਦੇ ਸੰਬੰਧ ਵਿੱਚ ਉਹ ਕਈ ਵਾਰ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਪਰ ਉਨ੍ਹਾਂ ਵਲੋਂ ਪਟਵਾਰੀਆਂ ਦੀਆਂ ਅਸਾਮੀਆਂ ਨੂੰ ਨਹੀਂ ਭਰਿਆ ਗਿਆ।ਉਨ੍ਹਾਂ ਦਾ ਕਹਿਣਾ ਹੈ ਕਿ ਜਿਸਦੇ ਕਾਰਨ ਹੁਣ ਪੰਜਾਬ ਦੇ ਵਿੱਚ ਪਟਵਾਰੀਆਂ ਨੇ ਵਾਧੂ ਚਾਰਜ਼ ਛੱਡ ਦਿੱਤੇ ਹਨ ਅਤੇ ਪਟਵਾਰੀ (Patwari) ਹੜਤਾਲ ਉਤੇ ਹਨ।ਇਸ ਦੌਰਾਨ ਲੋਕਾਂ ਨੂੰ ਪੰਜਾਬ ਪੁਲਿਸ ਦੀ ਭਰਤੀ, ਸਰਕਾਰੀ ਭਰਤੀਆਂ, ਸਕੂਲਾਂ ਦੇ ਵਿੱਚ ਜਰੂਰਤਮੰਦ ਸਰਟੀਫਿਕੇਟ ਤਸਦੀਕ ਕਰਵਾਉਣ ਵਿੱਚ ਵੱਡੀ ਪ੍ਰੇਸ਼ਾਨੀ ਆ ਰਹੀ ਹੈ।
ਪਟਵਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਸਮੱਸਿਆਂ ਆ ਰਹੀ ਹੈ: ਜੈ ਕ੍ਰਿਸ਼ਨ ਸਿੰਘ ਰੋੜੀ - ਕੈਪਟਨ ਅਮਰਿੰਦਰ ਸਿੰਘ
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਕਹਿਣਾ ਹੈ ਕਿ ਸੂਬੇ ਵਿਚ ਪਟਵਾਰੀਆਂ ਦੀ ਵੱਡੀ ਘਾਟ ਹੈ।ਉਨ੍ਹਾਂ ਨੇ ਸਰਕਾਰ ਨੂੰ ਪਟਵਾਰੀ (Patwari) ਭਰਤੀ ਕਰਨ ਨੂੰ ਕਿਹਾ ਹੈ।
ਪਟਵਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਸਮੱਸਿਆਂ ਆ ਰਹੀ ਹੈ: ਜੈ ਕ੍ਰਿਸ਼ਨ ਸਿੰਘ ਰੋੜੀ
ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਉਨ੍ਹਾਂ ਇਸਦੇ ਸਬੰਧ ਵਿੱਚ ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਲੈਟਰ ਲਿਖਕੇ ਮੰਗ ਕੀਤੀ ਹੈ ਕਿ ਜਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਸਰਕਾਰੀ ਭਰਤੀ ਅਤੇ ਸਕੂਲਾਂ ਵਿੱਚ ਲੱਗਣ ਵਾਲੇ ਸਰਟੀਫਿਕੇਟ ਤਸਦੀਕ ਕਰਨ ਦੀ ਇਜਾਜ਼ਤ ਪੰਚਾਇਤਾਂ ਅਤੇ ਵਿਧਾਇਕ ਨੂੰ ਦਿੱਤੀ ਜਾਵੇ, ਤਾਕਿ ਲੋਕ ਖੱਜਲ ਖੁਆਰ ਨਾ ਹੋਣ।
ਇਹ ਵੀ ਪੜੋ:ਲੁਧਿਆਣਾ: ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ