ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਨਵਾਂਸ਼ਹਿਰ ਰੋੜ ਦੇ ਸਥਿਤ ਪਿੰਡ ਬਸਿਆਲਾ ਅਤੇ ਰਸੂਲਪੁਰ ਵੱਲੋਂ ਰੇਲਵੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ 24ਵੇਂ ਦਿਨ ਵੀ ਧਰਨਾ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰੇਲਵੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਦੋਨਾਂ ਪਿੰਡਾਂ ਦੇ ਲੋਕਾਂ ਨੇ ਵਿਧਾਨਸਭਾ ਚੋਣਾਂ ਦਾ ਬਾਈਕਾਟ ਕੀਤਾ ਸੀ।
ਪਿੰਡ ਵਾਸੀਆਂ ਦਾ ਕਹਿਣਾ ਹੈ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ 10 ਮਾਰਚ ਤੱਕ ਦਾ ਟਾਈਮ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਤਾਂ ਮੁਲਤਵੀ ਕਰ ਦਿੱਤਾ ਹੈ ਪਰ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਰੇਲਵੇ ਫਾਟਕ ਨੂੰ ਖੋਲ੍ਹਿਆ ਨਹੀਂ ਜਾਂਦਾ।