ਪੰਜਾਬ

punjab

ETV Bharat / state

ਹੁਸ਼ਿਆਰਪੁਰ: ਪਿੰਡ ਬੋਹਣ ਦੇ ਲੋਕਾਂ ਨੇ ਬੀਡੀਪੀਓ ਦਫਤਰ ਅੱਗੇ ਕੀਤਾ ਪ੍ਰਦਰਸ਼ਨ

ਪੰਚਾਇਤ ਮੈਂਬਰਾਂ ਨੇ ਕਿਹਾ ਕਿ ਮੌਜੂਦਾ ਸਰਪੰਚ ਵੱਲੋਂ ਪਿੰਡ ਦੇ ਵਿਕਾਸ ਕੰਮਾਂ ਲ਼ਈ ਕਿੰਨਾ ਫੰਡ ਆਇਆ ਇਸ ਸਬੰਧੀ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿੰਡ ’ਚ ਵਿਕਾਸ ਕੰਮ ਅਜੇ ਵੀ ਅਧੂਰੇ ਪਏ ਹਨ।

ਹੁਸ਼ਿਆਰਪੁਰ: ਪਿੰਡ ਬੋਹਣ ਦੇ ਲੋਕਾਂ ਨੇ ਬੀਡੀਪੀਓ ਦਫਤਰ ਅੱਗੇ ਕੀਤਾ ਪ੍ਰਦਰਸ਼ਨ
ਹੁਸ਼ਿਆਰਪੁਰ: ਪਿੰਡ ਬੋਹਣ ਦੇ ਲੋਕਾਂ ਨੇ ਬੀਡੀਪੀਓ ਦਫਤਰ ਅੱਗੇ ਕੀਤਾ ਪ੍ਰਦਰਸ਼ਨ

By

Published : Jul 5, 2021, 5:11 PM IST

ਹੁਸ਼ਿਆਰਪੁਰ: ਜ਼ਿਲ੍ਹੇ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਬੋਹਣ ਦੇ ਮੌਜੂਦਾ ਪੰਚਾਇਤ ਮੈਂਬਰਾਂ ਵੱਲੋਂ ਸਰਪੰਚ ਬੀਡੀਪੀਓ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਪੰਚ ਦੁਆਰਾ ਕੀਤੇ ਜਾ ਰਹੇ ਵਿਕਾਸ ਕੰਮਾਂ ’ਚ ਭੇਦਭਾਵ ਕਰਨ ਦੇ ਇਲਜ਼ਾਮ ਲਗਾਏ ਹਨ।

ਪ੍ਰਦਰਸ਼ਨ ਕਰ ਰਹੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਮੌਜੂਦਾ ਸਰਪੰਚ ਵੱਲੋਂ ਪਿੰਡ ਦੇ ਵਿਕਾਸ ਕੰਮਾਂ ਲ਼ਈ ਕਿੰਨਾ ਫੰਡ ਆਇਆ ਇਸ ਸਬੰਧੀ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿੰਡ ’ਚ ਵਿਕਾਸ ਕੰਮ ਅਜੇ ਵੀ ਅਧੂਰੇ ਪਏ ਹਨ। ਉਨ੍ਹਾਂ ਕਿਹਾ ਕਿ ਸਰਪੰਚ ਮੌਜੂਦਾ ਹਲਕਾ ਵਿਧਾਇਕ ਦੀ ਸ਼ਹਿ ’ਤੇ ਇਹ ਸਭ ਕੁਝ ਕਰ ਰਿਹਾ ਹੈ। ਜਿਸ ਦਾ ਖਾਮਿਆਜਾ ਆਮ ਪਿੰਡ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਦੱਸ ਦਈਏ ਕਿ ਇਸ ਦੌਰਾਨ ਪੰਚਾਇਤ ਮੈਂਬਰਾਂ ਦੇ ਇੱਕ ਵਫ਼ਦ ਵੱਲੋਂ ਪੰਚਾਇਤ ਅਫਸਰ ਅਭੈ ਚੰਦਰ ਸ਼ੇਖਰ ਨਾਲ ਵੀ ਮੁਲਾਕਾਤ ਕੀਤੀ ਗਈ

ਹੁਸ਼ਿਆਰਪੁਰ: ਪਿੰਡ ਬੋਹਣ ਦੇ ਲੋਕਾਂ ਨੇ ਬੀਡੀਪੀਓ ਦਫਤਰ ਅੱਗੇ ਕੀਤਾ ਪ੍ਰਦਰਸ਼ਨ

ਇਸ ਮੌਕੇ ਪੰਚਾਇਤ ਅਫਸਰ ਨੇ ਦੱਸਿਆ ਕਿ ਮਹਿਕਮੇ ਵੱਲੋਂ ਲਗਾਏ ਗਏ ਪ੍ਰਬੰਧਕਾਂ ਵੱਲੋਂ ਪਿੰਡ ’ਚ ਵਿਕਾਸ ਦੇ ਕਈ ਕਾਰਜ ਕਰਵਾਏ ਜਾ ਚੁੱਕੇ ਹਨ ਤੇ ਜਿਹੜੀ ਡਾਇਰੈਕਟਰ ਵੱਲੋਂ ਪ੍ਰਬੰਧਕਾਂ ਨੂੰ ਹਟਾਉਣ ਦੀ ਸੂਚਨਾ ਆਈ ਹੈ ਉਸ ’ਤੇ ਵੀ ਉਨ੍ਹਾਂ ਵਿਰੁੱਧ ਕਾਰਵਾਈ ਕਰ ਦਿੱਤੀ ਜਾਵੇਗੀ।

ਇਹ ਵੀ ਪੜੋ: 'ਕਿਸਾਨੀ ਧਰਨੇ ਨੇੜੇ ਪਲਟਿਆ ਟਰੱਕ ਟਰੱਕ, ਕਿਸਾਨਾਂ ਨੇ ਦੱਸਿਆ ਕੇਂਦਰ ਦੀ ਚਾਲ'

ABOUT THE AUTHOR

...view details