ਪੰਜਾਬ

punjab

ETV Bharat / state

ਪਾਣੀ ਦੀ ਬੂੰਦ ਬੂੰਦ ਲਈ ਤਰਸਦੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਰੋਸ਼ ਪ੍ਰਦਰਸ਼ਨ

ਪਿੰਡ ਵਾਸੀਆਂ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਵਿਭਾਗ ਨੇ ਕੋਈ ਅਸਥਾਈ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪਾਣੀ ਦੀ ਬੂੰਦ ਬੂੰਦ ਲਈ ਤਰਸਦੇ ਲੋਕਾਂ ਨੇ ਕੀਤਾ ਰੋਸ਼ ਪ੍ਰਦਰਸ਼ਨ
ਪਾਣੀ ਦੀ ਬੂੰਦ ਬੂੰਦ ਲਈ ਤਰਸਦੇ ਲੋਕਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

By

Published : Apr 25, 2021, 2:26 PM IST

ਹੁਸ਼ਿਆਰਪੁਰ: ਪਾਣੀ ਸਾਡੇ ਜਿੰਦਗੀ ਜਿਊਣ ਦਾ ਅਧਾਰ ਹੈ। ਪਾਣੀ ਤੋਂ ਬਿਨ੍ਹਾ ਰਹਿਣਾ ਬਹੁਤ ਮੁਸ਼ਕਿਲ ਹੈ। ਉੱਥੇ ਹੀ ਸਬ ਡਵੀਜਨ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਤਿੰਨ ਪਿੰਡ ਕਾਲੇਵਾਲ, ਲੱਲੀਆਂ ਤੇ ਖਾਬੜਾ ਨੂੰ ਪਾਣੀ ਦੀ ਬੂੰਦ ਬੂੰਦ ਨੂੰ ਤਰਸ਼ ਰਹੇ ਹਨ। ਇਨ੍ਹਾ ਪਿੰਡਾਂ ਦੀ ਪਾਣੀ ਦੀ ਸਪਲਾਈ ਪਿਛਲੇ 5 ਦਿਨਾਂ ਤੋਂ ਠੱਪ ਹੋਣ ਕਾਰਨ ਲੋਕਾਂ ਨੇ ਸਰਕਾਰ ਤੇ ਮਹਿਕਮੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਪਾਣੀ ਦੀ ਬੂੰਦ ਬੂੰਦ ਲਈ ਤਰਸਦੇ ਲੋਕਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਵਿਭਾਗ ਨੇ ਕੋਈ ਅਸਥਾਈ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸੱਚੀ ਸੇਵਾ ਸੁਸਾਇਟੀ ਵਲੋਂ ਲਖਵਿੰਦਰ ਸਿੰਘ ਲੱਖੀ ਤੇ ਹੋਰਾਂ ਵਲੋਂ ਟੈਂਕਰਾਂ ਰਾਹੀਂ ਪਾਣੀ ਪਹੁੰਚਾਇਆ ਜਾ ਰਿਹਾ ਹੈ|

ਲੋਕਾਂ ਦੀ ਸਮੱਸਿਆ ਨੂੰ ਲੈ ਕੇ ਪਿੰਡ ਪਹੁੰਚੀ ਕਾਮਰੇਡ ਦਰਸ਼ਨ ਸਿੰਘ ਮੱਟੂ ਆਗੂ ਕੰਢੀ ਸੰਘਰਸ਼ ਕਮੇਟੀ ਤੇ ਸੁਭਾਸ਼ ਮੱਟੂ ਸੂਬਾਈ ਆਗੂ ਜਨਵਾਦੀ ਇਸਤਰੀ ਸਭਾ ਨੇ ਸੂਬਾ ਸਰਕਾਰ ਅਤੇ ਜਲ ਸਪਲਾਈ ਮਹਿਕਮੇ ਦੇ ਅਧਿਕਾਰੀਆਂ ਨੂੰ ਲੰਮੇ ਹੱਥੀ ਲੈਂਦਿਆਂ ਪਾਣੀ ਦੀ ਸਪਲਾਈ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ |

ABOUT THE AUTHOR

...view details