ਗੜ੍ਹਸ਼ੰਕਰ:ਜਿੱਥੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਕਰਜ਼ਾ ਮੁਆਫੀ ਸਕੀਮ ਦੇ ਤਹਿਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਥੇ ਹੀ ਹੁਣ ਆਮ ਲੋਕਾਂ ਦਾ ਵੀ ਪੰਜਾਬ ਸਰਕਾਰ ਵੱਲੋਂ ਕਰਜ਼ ਮੁਆਫ਼ ਕੀਤਾ ਗਿਆ ਹੈ।
ਲੋਕਾਂ ਦਾ 13 ਕਰੋੜ ਰੁਪਏ ਦਾ ਕਰਜ਼ਾ ਹੋਇਆ ਮਾਫ਼, ਕੀ ਤੁਹਾਡਾ ਵੀ ਹੋਇਆ ? ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਜਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਇਲਾਕੇ ਦੇ ਤਕਰੀਬਨ 7 ਹਜ਼ਾਰ ਪਰਿਵਾਰਾਂ ਦਾ 13 ਕਰੋੜ ਰੁਪਿਆ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਉੱਥੇ ਉਨ੍ਹਾਂ ਕਿਹਾ ਕਿ ਜੋ ਲੋਕ ਸਹਿਕਾਰੀ ਸਭਾਵਾਂ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਕਰਜ਼ੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਆਫ਼ ਕੀਤੇ ਜਾ ਰਹੇ ਹਨ। ਜਿਨ੍ਹਾਂ ਕਿਸਾਨਾਂ ਦਾ ਕਰਜ਼ ਮੁਆਫ਼ ਹੋਣ ਤੋਂ ਰਹਿੰਦਾ ਹੈ। ਉਨ੍ਹਾਂ ਦੇ ਡਾਕੂਮੈਂਟਸ ਪੂਰੇ ਹੋ ਚੁੱਕੇ ਹਨ। ਉਨ੍ਹਾਂ ਦਾ ਵੀ ਜਲਦ ਹੀ ਪੰਜਾਬ ਸਰਕਾਰ ਵੱਲੋਂ ਮੁਆਫ਼ ਕਾਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਨੇ ਭੱਠਲ ਨਾਲ ਕੀਤੀ ਮੁਲਾਕਾਤ