ਪੰਜਾਬ

punjab

ETV Bharat / state

ਹੁਸ਼ਿਆਰਪੁਰ ਬੀ.ਡੀ.ਪੀ.ਓ ਦਫ਼ਤਰ ਵਿਖੇ 26, 27 ਅਤੇ 30 ਦਸੰਬਰ ਨੂੰ ਲੱਗਣਗੇ ਪਲੇਸਮੈਂਟ ਕੈਂਪ - ਹੁਸ਼ਿਆਰਪੁਰ ਪਲੇਸਮੈਂਟ ਕੈਂਪ

ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਸਿੰਘ ਦਾ ਕਹਿਣਾ ਹੈ ਕਿ ਬੀ.ਡੀ.ਪੀ.ਓ ਦਫ਼ਤਰ ਗੜ੍ਹਸ਼ੰਕਰ, ਮਾਹਿਲਪੁਰ ਅਤੇ ਭੂੰਗਾ ਵਿਖੇ 26, 27 ਅਤੇ 30 ਨੂੰ ਲੱਗਣਗੇ ਪਲੇਸਮੈਂਟ ਕੈਂਪ ਪਲੇਸਮੈਂਟ ਕੈਂਪਾਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ ਨੌਜਵਾਨ।

ਫ਼ੋਟੋ
ਫ਼ੋਟੋ

By

Published : Dec 24, 2019, 4:23 PM IST

ਹੁਸ਼ਿਆਰਪੁਰ: ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਿਊਰੋ ਵੱਲੋਂ ਜ਼ਿਲ੍ਹੇ ਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀ.ਡੀ.ਪੀ.ਓਜ਼) ਦੇ ਦਫ਼ਤਰਾਂ ਵਿੱਚ 30 ਦਸੰਬਰ ਤੱਕ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਐਸ.ਆਈ.ਐਸ. ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਲਈ ਇੰਟਰਵਿਊ ਲਏ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚ ਪਲੇਸਮੈਂਟ ਕੈਂਪ ਲੱਗ ਚੁੱਕੇ ਹਨ, ਜਦਕਿ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ 26 ਦਸੰਬਰ ਨੂੰ, ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ 27 ਦਸੰਬਰ ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਵਿਖੇ 30 ਦਸੰਬਰ ਨੂੰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਉਮੀਦਵਾਰ ਦਾ ਕੱਦ ਘੱਟੋ-ਘੱਟ 5 ਫੁੱਟ 6 ਇੰਚ ਅਤੇ ਵਿਦਿਅਕ ਯੋਗਤਾ 10ਵੀਂ ਪਾਸ ਹੋਣਾ ਲਾਜ਼ਮੀ ਹੈ। ਉਮੀਦਵਾਰ ਦੀ ਉਮਰ 20 ਸਾਲ ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਆਪਣੇ ਨਾਲ 10ਵੀਂ ਦਾ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋ ਜ਼ਰੂਰ ਲਿਆਉਣ।

ABOUT THE AUTHOR

...view details