ਪੰਜਾਬ

punjab

ETV Bharat / state

ਪੁਲਿਸ ਨੇ ਸੁਲਝਾਈ ਦੀਵਾਲੀ ਦੀ ਰਾਤ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ

ਹੁਸ਼ਿਆਰਪੁਰ ਪੁਲਿਸ ਨੇ ਦੀਵਾਲੀ ਦੀ ਰਾਤ ਨੂੰ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਨੂੰ ਵੱਲੋਂ ਸੁਲਝਾਉਣ 'ਚ ਸਫਲਤਾ ਹਾਸਲ ਕੀਤੀ ਹੈ। 14 ਨਵੰਬਰ ਨੂੰ ਦੀਵਾਲੀ ਦੀ ਰਾਤ ਕਰੀਬ ਸਵਾ ਦਸ ਵਜੇ ਪੁਰਹੀਰਾਂ ਚੰਡੀਗੜ੍ਹ ਬਾਈਪਾਸ 'ਤੇ ਇੱਕ ਗੱਡੀ ਨੂੰ ਅੱਗ ਲੱਗ ਜਾਣ ਕਾਰਨ ਦੋ ਵਿਅਕਤੀਆਂ ਦੀ ਬੁਰੀ ਤਰ੍ਹਾਂ ਝੁਲਸ ਕੇ ਮੌਤ ਹੋ ਗਈ ਸੀ।

ਪੁਲਿਸ ਨੇ ਸੁਲਝਾਈ ਦੀਵਾਲੀ ਦੀ ਰਾਤ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ
ਪੁਲਿਸ ਨੇ ਸੁਲਝਾਈ ਦੀਵਾਲੀ ਦੀ ਰਾਤ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ

By

Published : Nov 24, 2020, 6:07 PM IST

ਹੁਸ਼ਿਆਰਪੁਰ: ਹੁਸ਼ਿਆਰਪੁਰ ਪੁਲਿਸ ਨੇ ਦੀਵਾਲੀ ਦੀ ਰਾਤ ਨੂੰ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਨੂੰ ਵੱਲੋਂ ਸੁਲਝਾਉਣ 'ਚ ਸਫਲਤਾ ਹਾਸਲ ਕੀਤੀ ਹੈ। ਸਥਾਨਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 14 ਨਵੰਬਰ ਦੀ ਦੀਵਾਲੀ ਨਾਲੀ ਰਾਤ ਕਰੀਬ ਸਵਾ ਦਸ ਵਜੇ ਪੁਰਹੀਰਾਂ ਚੰਡੀਗੜ੍ਹ ਬਾਈਪਾਸ 'ਤੇ ਇੱਕ ਗੱਡੀ ਨੂੰ ਅੱਗ ਲੱਗ ਜਾਣ ਕਾਰਨ ਦੋ ਵਿਅਕਤੀਆਂ ਦੀ ਬੁਰੀ ਤਰ੍ਹਾਂ ਝੁਲਸ ਕੇ ਮੌਤ ਹੋ ਗਈ ਸੀ। ਪੁਲਿਸ ਨੇ ਮੌਕੇ ਤੇ ਹੀ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਇਹ ਮਾਮਲਾ ਸ਼ੱਕੀ ਲੱਗ ਰਿਹਾ ਸੀ।

ਪੁਲਿਸ ਨੇ ਸੁਲਝਾਈ ਦੀਵਾਲੀ ਦੀ ਰਾਤ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ

ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਹੀ ਪੁਲਿਸ ਨੇ ਮ੍ਰਿਤਕ ਸ਼ੀਆ ਖੁੱਲਰ ਦੇ ਪਤੀ ਅਸ਼ੀਸ਼ ਕੁਸ਼ਵਾਹਾ ਨੂੰ ਪੁੱਛਗਿੱਛ ਲਈ ਵਾਰ-ਵਾਰ ਬੁਲਾਇਆ ਪਰ ਇਸ ਦੇ ਬਾਵਜੂਦ ਵੀ ਅਸ਼ੀਸ਼ ਕੁਸ਼ਵਾਹਾ ਜਾਂਚ 'ਚ ਸ਼ਾਮਲ ਨਹੀਂ ਹੋ ਰਿਹਾ ਸੀ। ਇਸ ਤੋਂ ਬਾਅਦ ਮਾਮਲਾ ਹੋਰ ਵੀ ਸ਼ੱਕੀ ਲੱਗਣ ਲੱਗ ਪਿਆ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਹੋਇਆਂ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ।

ਪੁਲਿਸ ਨੇ ਇੱਕ ਕਥਿਤ ਦੋਸ਼ੀ ਕਪਿਲ ਕੁਮਾਰ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਜਦ ਕਿ ਉਕਤ ਮਾਮਲੇ ਚ ਲੋੜੀਂਦਾ ਅਸ਼ੀਸ਼ ਕੁਸ਼ਵਾਹਾ ਅਤੇ ਸੁਨੀਲ ਕੁਮਾਰ ਸਮੇਤ ਇਕ ਹੋਰ ਅਣਪਛਾਤਾ ਵਿਅਕਤੀ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਤੇਜ਼ ਕਰ ਦਿੱਤੀ ਹੈ।

ABOUT THE AUTHOR

...view details