ਹੁਸ਼ਿਆਰਪੁਰ: ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੁਸ਼ਿਆਰਪੁਰ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਰਿਸ਼ਵਤ ਲੈ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਵਾਇਰਲ ਵੀਡੀਓ ਦੀ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਉਸ ਖ਼ਿਲਾਫ਼ ਝੂਠਾ ਮਾਈਨਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਉਸ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਉਸ ਤੋਂ 50000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਦੋਂ ਪੁਲਿਸ ਵਾਲਿਆਂ ਨੇ ਉਸ ਦੇ ਦਫ਼ਤਰ ਵਿੱਚ ਆ ਕੇ ਰਿਸ਼ਵਤ ਲਈ ਤਾਂ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸ਼ਿਕਾਇਤ ਕਰਤਾ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਐਸਐਸਪੀ ਨੂੰ ਪਰਚਾ ਦਰਜ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਨੇ ਮੁਹੰਮਦ ਹਸਨ ਨੂੰ ਕੀਤਾ ਰਿਹਾਅ
ਦੱਸ ਦਈਏ ਕਿ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦੇ ਮਾਮਲੇ ਵਿੱਚ ਉਪ-ਇੰਸਪੈਕਟਰ ਸਮੇਤ ਤਿੰਨ ਸਹਾਇਕ ਸਬ-ਇੰਸਪੈਕਟਰਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੇ ਲਾਈਨ ਹਾਜ਼ਰ ਕਰ ਦਿੱਤਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਨੇ ਕਿਹਾ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਨਾਲ ਸਬੰਧਤ ਵਿਅਕਤੀ ਨੇ ਦੱਸਿਆ ਕਿ ਉਕਤ ਪੁਲਿਸ ਵਾਲੇ ਉਨ੍ਹਾਂ 'ਤੇ ਝੂਠੇ ਮਾਈਨਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਉਨ੍ਹਾਂ ਨੇ ਉਸ ਤੋਂ 50000 ਰੁਪਏ ਦੀ ਰਕਮ ਦੀ ਮੰਗ ਕੀਤੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।