ਹੁਸ਼ਿਆਰਪੁਰ:ਪਾਵਰਕਾਮ ਸੀ ਐਚ ਬੀ ਠੇਕਾ ਕਾਮਿਆਂ ਨੇ ਕੰਮ ਬੰਦ ਕਰ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦਾ ਪੁਤਲਾ ਫੂਕਿਆ ਗਿਆ ਹੈ ਤੇ ਜੰਮਕੇ ਨਾਅਰੇਬਾਜੀ ਕੀਤੀ ਗਈ ਹੈ।ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ 3 ਜੂਨ ਨੂੰ ਪਟਿਆਲੇ ਕੂਚ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।
ਪਾਵਰਕੌਮ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈਕੇ ਕੀਤਾ ਵੱਡਾ ਐਲਾਨ - ਪੁਤਲਾ ਫੂਕਿਆ
ਇੱਕ ਪਾਸੇ ਜਿੱਥੇ ਕੋਰੋਨਾ ਕਾਰਨ ਪੂਰੇ ਦੇਸ਼ ਤੇ ਸੂਬੇ ਚ ਹਾਹਾਕਾਰ ਮੱਚੀ ਹੋਈ ਹੈ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈਕੇ ਹਰ ਵਰਗ ਵਲੋਂ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।ਹੁਸ਼ਿਆਰਪੁਰ ਚ ਪਾਵਰਕੌਮ ਦੇ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਵਲੋਂ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਠੇਕਾ ਕਾਮਿਆਂ ਨੇ ਮੰਗ ਕੀਤੀ ਹੈ ਕਿ ਕੱਢੇ ਕਾਮਿਆਂ ਨੂੰ ਬਿਨਾਂ ਸ਼ਰਤ ਬਹਾਲ ਕਰਨ ਤੇ ਹੋਰ ਮੰਗਾਂ ਦਾ ਹੱਲ ਕਰਨ ਬਾਰੇ 3 ਜੂਨ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਵੱਲ ਕੂਚ ਕੀਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ ਸੀ.ਐੱਚ.ਬੀ ਠੇਕਾ ਕਾਮਿਆਂ ਨਾਲ ਹੋਏ ਫੈਸਲੇ ਨੂੰ ਲਾਗੂ ਨਹੀਂ ਕਰ ਰਹੀ।ਉਨ੍ਹਾਂ ਦੱਸਿਆ ਕਿ 01-06 ਨੂੰ ਪੈਡੀ ਸੀਜ਼ਨ ਦੌਰਾਨ ਕਾਮਿਆਂ ਦੀ ਗਿਣਤੀ ਵਿੱਚ ਵਾਧਾ ਅਤੇ ਇਕ ਸਾਲ ਦੇ ਪੂਰੇ ਟੈਂਡਰ ਕੀਤੇ ਜਾਂਦੇ ਸੀ ਪਰ ਪਾਵਰਕੌਮ ਦੀ ਮੈਨੇਜਮੈਂਟ ਨੇ ਇਸ ਵਾਰ ਤਿੰਨ ਮਹੀਨੇ ਦਾ ਟੈਂਡਰ ਹੀ ਅਕਸਟੈਂਡ ਕੀਤਾ ਹੈ ਜੋ ਕਿ ਕਾਮਿਆਂ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਟੈਂਡਰ ਤਿੰਨ ਮਹੀਨੇ ਦਾ ਮਨਜ਼ੂਰ ਨਹੀ। ਉਨ੍ਹਾਂ ਮੰਗ ਕੀਤੀ ਹੈ ਕਿ ਟੈਂਡਰ ਨੂੰ ਇੱਕ ਸਾਲ ਦਾ ਅਕਸੈਂਡ ਕੀਤਾ ਜਾਵੇ ਤੇ ਕੱਢੇ ਗਏ ਕਾਮਿਆਂ ਨੂੰ ਬਹਾਲ ਕਰ ਸਿੱਧਾ ਠੇਕਾ ਕਾਮਿਆਂ ਨੂੰ ਵਿਭਾਗ ਚ ਰੈਗੂਲਰ ਕੀਤਾ ਅਤੇ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਮੰਗਾਂ ਦਾ ਹੱਲ ਨਹੀਂ ਕਰਦੀ ਅਤੇ ਕਾਮਿਆਂ ਦੇ ਮੁਆਵਜ਼ੇ ਵਿੱਚ ਵਾਧੇ ਦਾ ਪ੍ਰਬੰਧ ਨਹੀਂ ਕਰਦੀ ਤੇ ਕੱਢੇ ਕਾਮਿਆਂ ਨੂੰ ਬਹਾਲ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ।
ਇਹ ਵੀ ਪੜ੍ਹੋ:Navjot Sidhu ਹੋਏ ਲਾਪਤਾ: ਲੱਭਣ ਵਾਲੇ ਨੂੰ ਪੰਜਾਹ ਹਜ਼ਾਰ ਇਨਾਮ !