ਹੁਸ਼ਿਆਰਪੁਰ:ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਜਿੱਥੇ ਗਰਮੀਆਂ ਦੇ ਮੱਦੇਨਜ਼ਰ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਉੱਥੇ ਹੀ ਹੁਸ਼ਿਆਰਪੁਰ (Hoshiarpur) ਦਾ ਇੱਕ ਅਜਿਹੀ ਸਕੂਲ ਟਿਰੱਪਲ ਐੱਮ. ਪਬਲਿਕ ਸਕੂਲ ਜੋ ਕਿ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲ (Government recognized schools) ਹੈ ਅਤੇ ਖੁਦ ਹੀ ਸਰਕਾਰੀ ਹੁਕਮਾਂ ਦੀ ਉਲੰਘਟਨਾ (Violation of government orders) ਕਰ ਰਿਹਾ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਇਹ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਛੁੱਟੀਆਂ ਨਹੀਂ ਕੀਤੀਆਂ ਗਈਆਂ।
ਜਦੋਂ ਇਹ ਸਾਰਾ ਮਾਮਲਾ ਜਦੋਂ ਪੱਤਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਸ਼ਰਨ ਸਿੰਘ (District Education Officer Gursharan Singh) ਦੇ ਧਿਆਨ ‘ਚ ਲਿਆਂਦਾ ਗਿਆ, ਤਾਂ ਉਨ੍ਹਾਂ ਵੱਲੋਂ ਤੁਰੰਤ ਸਖ਼ਤੀ ਦਿਖਾਉਂਦਿਆਂ ਹੋਇਆਂ ਸਕੂਲ ਪ੍ਰਬੰਧਕਾਂ ਨੂੰ ਝਾੜ ਪਾਈ ਗਈ। ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਬੰਦ ਕਰ ਦਿੱਤਾ ਗਿਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (District Education Officer) ਵੱਲੋਂ ਟਿਰੱਪਲ ਐੱਮ ਪਬਲਿਕ ਸਕੂਲ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ।