ਹੁਸ਼ਿਆਰਪੁਰ:ਪੰਜਾਬ ਸਰਕਾਰ (Government of Punjab) ਵੱਲੋਂ ਪੰਜਾਬ ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ (UT Employees and Pensioners Joint Front) ਨਾਲ ਕੀਤੀ ਮੀਟਿੰਗ ਦੇ ਕੋਈ ਸਾਰਥਕ ਸਿੱਟੇ ਨਾ ਨਿਕਲਣ ਕਾਰਨ ਮੁਲਾਜ਼ਮਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ (Government of Punjab) ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਦੇ ਹੋਏ ਇਨ੍ਹਾਂ ਮੁਲਾਜ਼ਮਾਂ ਵੱਲੋਂ ਰਾਜ ਵਿਆਪੀ ਮੁਲਾਜ਼ਮ ਹੜਤਾਲ (Strike by employees) ਦੇ ਸਬੰਧ ਵਿੱਚ ਗੜ੍ਹਸ਼ੰਕਰ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਹੜਤਾਲ (Strike by employees) ਕਰਕੇ ਦਾਣਾ ਮੰਡੀ ਗੜਸ਼ੰਕਰ ਭਰਪੂਰ ਰੈਲੀ ਕੀਤੀ ਗਈ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਆਉਣ ਵਾਲੇ 8 ਜਨਵਰੀ ਨੂੰ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਇਸ ਰੈਲੀ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ (Government of Punjab) ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੀਤਾ ਗਿਆ। ਇਸ ਸਮੇਂ ਬੁਲਾਰਿਆਂ ਨੇ ਕਿਹਾ ਪੰਜਾਬ ਸਰਕਾਰ (Government of Punjab) ਨਿੱਤ ਨਵੇਂ ਮੁਲਾਜ਼ਮ ਵਿਰੋਧੀ ਫਰਮਾਨ ਜਾਰੀ ਕਰਕੇ ਸਮੁੱਚੇ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਦੇ ਪਹਿਲਾਂ ਮਿਲੇ ਹੱਕਾਂ ‘ਤੇ ਵੀ ਡਾਕਾ ਮਾਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਪੇਂਡੂ-ਭੱਤਾ ਤੁਰੰਤ ਬਹਾਲ ਕੀਤਾ ਜਾਵੇ।