ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਬੀਜੇਪੀ ਦੇ ਲੀਡਰਾਂ ਨੂੰ ਆਪਣਾ ਜ਼ਮੀਰ ਜਗਾ ਕੇ ਕੇਂਦਰ ਬੀਜੇਪੀ ਸਰਕਾਰ ਨੂੰ ਪੰਜਾਬ ਦੀ ਗਰਾਊਂਡ ਰਿਪੋਰਟ ਬਾਰੇ ਜਾਣੂ ਕਰਵਾ ਕੇ ਪੰਜਾਬ ਅਤੇ ਦੇਸ਼ ਦੇ ਹਾਲਾਤਾਂ ਬਾਰੇ ਸੂਚਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਸਜ਼ਾ ਨਾ ਮਿਲਣ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਜ਼ਮਾਂ ਉਤੇ ਕਾਰਵਾਈ ਕਰਕੇ ਇਨਸਾਫ਼ ਦਿਵਾਉਣਾ ਚਾਹੀਦਾ ਹੈ।