ਹੁਸ਼ਿਆਰਪੁਰ: ਸਾਬਕਾ ਮੈਂਬਰ ਪਾਰਲੀਮੈਂਟ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਰੀ ਅਵਿਨਾਸ਼ ਰਾਏ ਖੰਨਾ ਨੇ ਅੱਜ ਪੰਜਾਬ ਸਰਕਾਰ ਤੇ ਸਵਾਲ ਚੁੱਕਦਿਆਂ ਹੋਇਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜ ਜਨਵਰੀ ਬੀ ਸੌ ਇੱਕੀ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਪਲਾਂਟ ਲਗਾਉਣ ਲਈ ਪੈਸੇ ਭੇਜੇ ਸਨ। ਪਰ ਲੱਖਾਂ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੀ ਪੰਜਾਬ ਸਰਕਾਰ ਨੇ ਹਾਲੇ ਤਕ ਆਕਸੀਜਨ ਪਲਾਂਟ ਕਿਉਂ ਨਹੀਂ ਲਗਾਏ।
ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਚੁੱਕੇ ਸਵਾਲ
ਅਵਿਨਾਸ਼ ਰਾਏ ਖੰਨਾ ਨੇ ਅੱਜ ਪੰਜਾਬ ਸਰਕਾਰ ਤੇ ਸਵਾਲ ਚੁੱਕਦਿਆਂ ਹੋਇਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜ ਜਨਵਰੀ ਬੀ ਸੌ ਇੱਕੀ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਪਲਾਂਟ ਲਗਾਉਣ ਲਈ ਪੈਸੇ ਭੇਜੇ ਸਨ।
ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੀ ਭਲਾਈ ਲਈ ਪ੍ਰਧਾਨ ਮੰਤਰੀ ਰਾਹਤ ਫ਼ੰਡ ’ਚੋ ਆਕਸੀਜਨ ਪਲਾਂਟ ਲਈ ਫ਼ੰਡ ਜਾਰੀ ਕੀਤਾ ਗਿਆ ਸੀ ਤਾਂ ਉਹ ਜਾਰੀ ਕੀਤੀ ਗਈ ਰਾਸ਼ੀ ਦਾ ਵੇਰਵਾ ਮੁੱਖ ਮੰਤਰੀ ਵੱਲੋਂ ਸੂਬੇ ਦੇ ਲੋਕਾਂ ਨੂੰ ਜਨਤਕ ਤੌਰ ’ਤੇ ਦੇਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਸੋ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਤੋਂ ਇਹ ਸਵਾਲ ਜ਼ਰੂਰ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਚ ਵੱਡੀ ਹਲਚਲ, ਆਪਣੇ ਵਿਧਾਇਕਾ ਨੂੰ ਮਨਾਉਣ ਚ ਜੁੱਟੀ ਕਾਂਗਰਸ