ਪੰਜਾਬ

punjab

ETV Bharat / state

ਪੰਜਾਬ 'ਚ ਕਾਂਗਰਸ ਸ਼ਾਂਤੀ, ਭਾਈਚਾਰਾ ਤੇ ਏਕਤਾ ਲਈ ਮਰ ਮਿੱਟਣ ਲਈ ਤਿਆਰ: ਰਾਹੁਲ ਗਾਂਧੀ - ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਰਾਹੁਲ ਗਾਂਧੀ ਚੋਣ ਪ੍ਰਚਾਰ ਪਹੁੰਚੇ,

ਹੁਸ਼ਿਆਰਪੁਰ ਵਿੱਚ ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਲਈ ਮਰ ਮਿਟਣ ਲਈ ਤਿਆਰ ਹੈ।

ਪੰਜਾਬ 'ਚ ਕਾਂਗਰਸ ਸ਼ਾਂਤੀ, ਭਾਈਚਾਰਾ ਤੇ ਏਕਤਾ ਲਈ ਮਰ ਮਿੱਟਣ ਲਈ ਤਿਆਰ
ਪੰਜਾਬ 'ਚ ਕਾਂਗਰਸ ਸ਼ਾਂਤੀ, ਭਾਈਚਾਰਾ ਤੇ ਏਕਤਾ ਲਈ ਮਰ ਮਿੱਟਣ ਲਈ ਤਿਆਰ

By

Published : Feb 14, 2022, 9:24 PM IST

ਹੁਸ਼ਿਆਰਪੁਰ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਡੋਰ ਟੂ ਡੋਰ ਜਾ ਕੇ ਤੇ ਚੋਣ ਰੈਲੀਆਂ ਵੀ ਕੀਤੀਆ ਜਾ ਰਹੀਆਂ ਹਨ।

ਜਿਸ ਤਹਿਤ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਰਾਹੁਲ ਗਾਂਧੀ ਚੋਣ ਪ੍ਰਚਾਰ ਪਹੁੰਚੇ, ਜਿੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਨੂੰ ਮੁੱਖ ਮੰਤਰੀ ਦੀ ਲੋੜ ਹੈ। ਚੰਨੀ ਜੀ ਆਗੂ ਹਨ। ਉਹ ਰਸਤਾ ਦਿਖਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ, ਉਹ ਪਹਿਲੇ ਵਿਅਕਤੀ ਹਨ, ਜਿਨ੍ਹਾਂ ਨੇ ਪੰਜਾਬ ਦੀ ਨਸ਼ਿਆਂ ਦੀ ਸਮੱਸਿਆ 'ਤੇ ਗੱਲ ਕੀਤੀ ਹੈ।

ਪੰਜਾਬ 'ਚ ਕਾਂਗਰਸ ਸ਼ਾਂਤੀ, ਭਾਈਚਾਰਾ ਤੇ ਏਕਤਾ ਲਈ ਮਰ ਮਿੱਟਣ ਲਈ ਤਿਆਰ

ਰਾਹੁਲ ਨੇ ਕਿਹਾ, ਜਦੋਂ ਕੋਰੋਨਾ ਆਇਆ ਤਾਂ ਸੰਸਦ ਵਿੱਚ ਕਿਹਾ ਸੀ, ਭਾਰਤ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ, ਤਿਆਰ ਰਹੋ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਭਾਜਪਾ ਵਾਲਿਆਂ ਨੇ ਨਸ਼ੇ ਵਾਂਗ ਮੇਰਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕੋਰੋਨਾ ਨੂੰ ਸਮਝਣ ਤੋਂ ਅਸਮਰੱਥ ਹਨ। ਜੋ ਅੱਜ ਤੁਹਾਨੂੰ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਕਾਰਨ ਇੰਨੇ ਲੋਕਾਂ ਦੀ ਮੌਤ ਹੋਈ ਹੈ, ਉਹ ਝੂਠ ਹੈ। ਇਸ ਕਾਰਨ ਪੰਜ-ਸੱਤ ਗੁਣਾ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੇਤੀਬਾੜੀ ਬਿੱਲ 'ਤੇ ਰਾਹੁਲ ਨੇ ਕਿਹਾ ਕਿ ਉਹ ਕਿਸਾਨਾਂ ਦੀ ਤਾਕਤ ਜਾਣਦੇ ਹਨ, ਇਸ ਲਈ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ, ਕੁਝ ਵੀ ਹੋ ਜਾਵੇ, ਨਰਿੰਦਰ ਮੋਦੀ ਜੀ ਨੂੰ ਇਹ ਬਿੱਲ ਵਾਪਸ ਲੈਣਾ ਪਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਲਈ ਸਭ ਤੋਂ ਅਹਿਮ ਗੱਲ ਸੂਬੇ ਦੀ ਸ਼ਾਂਤੀ ਹੈ, ਇਹ ਕੋਈ ਪ੍ਰਯੋਗਸ਼ਾਲਾ ਨਹੀਂ ਹੈ। ਕਾਂਗਰਸ ਪਾਰਟੀ ਹੀ ਸਭ ਨੂੰ ਨਾਲ ਲੈ ਕੇ ਚੱਲ ਸਕਦੀ ਹੈ। ਕਾਂਗਰਸ ਪਾਰਟੀ ਜਾਣਦੀ ਹੈ ਕਿ ਪੰਜਾਬ ਵਿੱਚ ਸ਼ਾਂਤੀ ਕਿਵੇਂ ਲਿਆਂਦੀ ਜਾ ਸਕਦੀ ਹੈ, ਅਸੀਂ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਲਈ ਮਰ ਮਿਟਣ ਲਈ ਤਿਆਰ ਹੈ। ਪੰਜਾਬ ਵਿੱਚ ਸਾਰਿਆਂ ਨੂੰ ਪਿਆਰ ਨਾਲ ਕੰਮ ਕਰਨਾ ਪਵੇਗਾ। ਆਮ ਆਦਮੀ ਪਾਰਟੀ ਪੰਜਾਬ ਨੂੰ ਨਹੀਂ ਸੰਭਾਲ ਸਕਦੀ।

ਇਹ ਵੀ ਪੜੋ:- PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਫਿਰ ਵਿਵਾਦਾਂ 'ਚ ਪੰਜਾਬ ਸਰਕਾਰ 'ਤੇ ਵੱਡਾ ਇਲਜ਼ਾਮ !

ABOUT THE AUTHOR

...view details