ਹੁਸ਼ਿਆਰਪੁਰ: ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਨੂੰ ਲੈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਜਿਤਾਉਣ ਲਈ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਹੀਆਂ ਹਨ। ਸੋਮਵਾਰ ਨੂੰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੋਰ ਭੱਠਲ ਨੇ ਮੁਕੇਰੀਆਂ ਵਿੱਚ ਆਪਣੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਰਾਜਿੰਦਰ ਕੋਰ ਭੱਠਲ ਨੇ ਕਾਂਗਰਸ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿੱਚ ਪਿੰਡ ਡਾਗਨ ਨਾਲ ਲਗਦੇ ਦਰਜਨ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਉਸਨੇ ਅਕਾਲੀ ਭਾਜਪਾ ‘ਤੇ ਤਿੱਖੀ ਬਿਆਨਬਾਜ਼ੀ ਵੀ ਕੀਤੀ।
ਰਾਜਿੰਦਰ ਕੋਰ ਭੱਠਲ ਨੇ ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਕਾਰਨ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਸ਼ਾਂਤੀ ਭੰਗ ਕੀਤੀ ਹੈ।