ਹੁਸ਼ਿਆਰਪੁਰ: ਸ਼ਹਿਰ ਦੇ ਸਬ ਅਰਬਨ ਇਲਾਕੇ ਵਿੱਚ 70 ਦੇ ਕਰੀਬ ਕੱਚੇ ਮੁਲਾਜ਼ਮਾਂ ਨੇ ਢਾਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਨੂੰ ਲੈ ਕੇ ਠੇਕੇਦਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਤਨਖਾਹਾਂ ਨਾ ਮਿਲਣ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ - Demonstration by raw employees
ਹੁਸ਼ਿਆਰਪੁਰ ਸ਼ਹਿਰ ਦੇ ਸਬ ਅਰਬਨ ਇਲਾਕੇ ਵਿੱਚ 70 ਦੇ ਕਰੀਬ ਕੱਚੇ ਮੁਲਾਜ਼ਮਾਂ ਨੇ ਢਾਈ ਮਹੀਨੇ ਦੀ ਤਨਖ਼ਾਹ ਨਾ ਮਿਲਣ 'ਤੇ ਠੇਕੇਦਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਕੱਚੇ ਮੁਲਾਜ਼ਮਾ ਨੇ ਕਿਹਾ ਕਿ ਕੋਵਿਡ-19 ਵਿੱਚ ਜਿੱਥੇ ਡਾਕਟਰਾਂ, ਸਫ਼ਾਈ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਵੱਲੋਂ ਫਰੰਟ ਲਾਈਨ ਉੱਤੇ ਕੰਮ ਕੀਤਾ ਗਿਆ ਹੈ ਉੱਥੇ ਹੀ ਬਿਜਲੀ ਮੁਲਾਜ਼ਮਾਂ ਵੱਲੋਂ ਵੀ ਫਰੰਟ ਲਾਈਨ ਉੱਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਠੇਕੇਦਾਰਾਂ ਵੱਲੋਂ ਉਨ੍ਹਾਂ ਤੋਂ ਲਗਾਤਾਰ ਕੰਮ ਲਿਆ ਜਾ ਰਿਹਾ ਹੈ ਪਰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਮਹੀਨੇ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ। ਠੇਕੇਦਾਰ ਤਨਖਾਹਾਂ ਦੇਣ ਵੇਲੇ ਉਨ੍ਹਾਂ ਨੂੰ ਲਾਰਾ ਲਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।
ਇਹ ਵੀ ਪੜ੍ਹੋ:ਪਿੰਡ ਬ੍ਰਹਮਪੁਰ ਦੇ 42 ਸਾਲਾ ਵਿਅਕਤੀ ਦੀ ਕੋਰੋਨਾ ਪੁਸ਼ਟੀ ਹੋਣ ਮਗਰੋਂ ਮੌਤ