ਹੁਸ਼ਿਆਰਪੁਰ: ਪੁਲਿਸ ਨੇ ਇੱਕ ਮਹੰਤ ਨੂੰ ਮਾਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ ਚੋਰੀ ਕੀਤੇ ਪੈਸੇ ਤੇ ਮੋਬਾਈਲ ਵੀ ਬਰਾਮਦ ਹੋਇਆ ਹੈ। ਤਿੰਨਾਂ ਵਿਰੁੱਧ ਲੁੱਟ ਤੇ ਕਤਲ ਦਾ ਮਾਮਲਾ ਦਰਜ ਕਰਕੇ ਜੇਲ ਭੇਜ ਦਿੱਤਾ ਗਿਆ ਹੈ।
ਲੁੱਟ ਦੀ ਨੀਅਤ ਨਾਲ ਕਤਲ ਕੀਤੇ ਮਹੰਤ ਦੇ ਮੁਲਜ਼ਮ ਗ੍ਰਿਫ਼ਤਾਰ - ਹੁਸ਼ਿਆਰਪੁਰ ਚ ਲੁਟੇਰੇ ਗ੍ਰਿਫਤਾਰ
ਹੁਸ਼ਿਆਰਪੁਰ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੁੱਝ ਦਿਨ ਪਹਿਲਾਂ ਲੁੱਟ ਦੀ ਨੀਅਤ ਨਾਲ ਇੱਕ ਮਹੰਤ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਤੋਂ ਲੁੱਟੇ ਹੋਏ ਪੈਸੇ ਵੀ ਬਰਾਮਦ ਹੋਏ ਹਨ।
ਫ਼ੋਟੋ
ਦੱਸ ਦੇਈਏ ਕਿ ਪਿੰਡ ਹਾਜੀਪੁਰ ਦੇ ਸ਼ਮਸ਼ਾਨ ਘਾਟ ਹਨੂੰਮਾਨ ਮੰਦਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਹੰਤ ਓਮਪ੍ਰਕਾਸ਼ ਸੋਨੀ ਬਾਬਾ ਨੂੰ 12 ਜਨਵਰੀ ਦੀ ਰਾਤ ਨੂੰ ਕੁਝ ਲੋਕਾਂ ਨੇ ਲੁੱਟ ਦੀ ਨੀਅਤ ਨਾਲ ਗੰਭੀਰ ਜ਼ਖਮੀ ਕਰ ਦਿੱਤਾ ਸੀ। ਮਹੰਤ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਉਥੇ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਵੀਡੀਓ
ਫੜੇ ਗਏ ਲੱਖਬਿੰਦਰ ਗਿਰੀ, ਸੂਰਜ ਅਤੇ ਅਜੇ ਲਾਹੌਰੀਆ ਨੇ ਆਪਣਾ ਗੁਨਾਹ ਕਾਬੁਲ ਕੀਤਾ ਅਤੇ ਕਿਹਾ ਕਿ ਲੁੱਟ ਦੀ ਨੀਅਤ ਨਾਲ ਉਨ੍ਹਾਂ ਮਹੰਤ ਨੂੰ ਨਿਸ਼ਾਨਾ ਬਣਾਇਆ ਸੀ।