ਪੰਜਾਬ

punjab

ETV Bharat / state

ਬਿਜਲੀ ਕੱਟਾਂ ਨੂੰ ਲੈਕੇ SAD-BSP ਨੇ ਘੇਰੀ ਕੈਪਟਨ ਸਰਕਾਰ - ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ

ਸੂਬੇ ‘ਚ ਬਿਜਲੀ ਮੁੱਦੇ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਵਿਰੋਧੀਆਂ ਪਾਰਟੀਆਂ ਦੇ ਵੱਲੋਂ ਇਸ ਮੁੱਦੇ ਲੈਕੇ ਕੈਪਟਨ ਸਰਕਾਰ ਵਿਰੁੱਧ ਸੂਬੇ ਭਰ ਦੇ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵੱਲੋਂ ਕੈਪਟਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਬਿਜਲੀ ਸੰਕਟ ਦੇ ਹੱਲ ਦੀ ਮੰਗ ਕੀਤੀ ਗਈ।

ਬਿਜਲੀ ਕੱਟਾਂ ਨੂੰ ਲੈਕੇ SAD-BSP ਨੇ ਘੇਰੀ ਕੈਪਟਨ ਸਰਕਾਰ
ਬਿਜਲੀ ਕੱਟਾਂ ਨੂੰ ਲੈਕੇ SAD-BSP ਨੇ ਘੇਰੀ ਕੈਪਟਨ ਸਰਕਾਰ

By

Published : Jul 2, 2021, 6:53 PM IST

ਹੁਸ਼ਿਆਰਪੁਰ:ਬਿਜਲੀ ਮੁੱਦੇ ਨੂੰ ਲੈਕੇ ਹੁਸ਼ਿਆਰਪੁਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਈ ਵੱਡੇ ਸਵਾਲ ਖੜ੍ਹੇ ਕੀਤੇ ਗਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ।

ਬਿਜਲੀ ਕੱਟਾਂ ਨੂੰ ਲੈਕੇ SAD-BSP ਨੇ ਘੇਰੀ ਕੈਪਟਨ ਸਰਕਾਰ

ਇਸ ਪ੍ਰਦਰਸ਼ਨ ਦੌਰਾਨ ਅਕਾਲੀ ਆਗੂ ਸੁਰਿੰਦਰ ਸਿੰਘ ਭੁਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ‘ਚ ਬਿਜਲੀ ਸਮੱਸਿਆ ਨਾ ਆਉਣ ਦੇਣ ਦੀ ਗੱਲ ਕਹੀ ਗਈ ਸੀ ਪਰ ਇੱਥੇ ਲਗਾਤਾਰ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਜਿਸ ਕਾਰਨ ਲੋਕਾਂ ‘ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਵਧਾਉਣ ਦੇ ਨਾਲ ਨਾਲ ਇਸ ਅੱਤ ਦੀ ਗਰਮੀ ਦੇ ਵਿੱਚ ਵੱਡੇ ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ ਜਿਸ ਕਰਕੇ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਉਨ੍ਹਾ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਰਹੀ ਸੀ ਤੇ ਬਿਜਲੀ ਦੇ ਕੱਟ ਵੀ ਨਹੀਂ ਲਗਾਏ ਜਾਂਦੇ ਸਨ ਪਰ ਇਸ ਕਾਂਗਰਸ ਸਰਕਾਰ ਦੇ ਦੌਰਾਨ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਕੱਟ ਲਗਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਹੀ ਇਸ ਸੰਕਟ ‘ਚੋਂ ਪੰਜਾਬ ਦੇ ਲੋਕਾਂ ਨੂੰ ਬਾਹਰ ਨਾ ਕੱਢਿਆ ਗਿਆ ਤਾਂ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।

ਇਹ ਵੀ ਪੜ੍ਹੋ:ਕਿਸਾਨਾਂ ਦੇ ਪੈਟਰੋਲ ਤੇ ਬਿਜਲੀ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ABOUT THE AUTHOR

...view details