ਪੰਜਾਬ

punjab

ETV Bharat / state

ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 144 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲ - corona cases in hoshiarpur

ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਇਲਾਕੇ ਮੋਰਾਂਵਾਲੀ ਵਿਖੇ 5 ਮਰੀਜ਼ਾਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਜੋ 144 ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚ 72 ਦੀ ਰਿਪੋਰਟ ਨੈਗੇਟਿਵ ਅਤੇ 76 ਦੀ ਹਾਲੇ ਬਾਕੀ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 144 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲ
ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 144 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲ

By

Published : Mar 29, 2020, 7:33 PM IST

ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਕੁੱਲ 144 ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਸ ਵਿੱਚੋਂ 72 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 76 ਦੀ ਰਿਪੋਰਟ ਆਉਣੀ ਬਾਕੀ ਹੈ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਜ਼ਿਲ੍ਹੇ ਦੇ ਮੋਰਾਂਵਾਲੀ ਇਲਾਕੇ ਦੇ 5 ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਇਨ੍ਹਾਂ 144 ਮਰੀਜ਼ਾਂ ਦੇ ਸੈਂਪਲ ਲਏ ਗਏ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 28 ਮਾਰਚ ਨੂੰ 16 ਸੈਂਪਲ ਪੀ.ਐੱਚ.ਸੀ ਪਾਲਦੀ, 25 ਪੀ.ਐੱਚ.ਸੀ ਪੋਸੀ ਵਿੱਚੋਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬੀਮਾਰੀ ਵਾਲੇ ਮਰੀਜ਼ 80 ਫ਼ੀਸਦ ਤੱਕ ਘਰ ਦੇ ਅੰਦਰ ਏਕਾਂਤਵਾਸ ਵਿੱਚ ਰਹਿ ਕੇ, ਸਫ਼ਾਈ, ਹੱਥਾਂ ਦੀ ਸਫ਼ਾਈ, ਮੂੰਹ ਤੇ ਮਾਸਕ ਅਤੇ ਸੰਤੁਲਿਤ ਖ਼ੁਰਾਕ ਆਦਿ ਨਾਲ ਠੀਕ ਹੋ ਜਾਂਦੇ ਹਨ।

ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਸਾਵਧਾਨੀਆਂ ਵਰਤਣ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਹੁਣ ਤੱਕ 38 ਕੋਰੋੋਨਾ ਦੇ ਮਾਮਲੇ ਆ ਚੁੱਕੇ ਹਨ ਅਤੇ ਫ਼ਿਲਹਾਲ 1 ਦੀ ਮੌਤ ਹੋਈ ਹੈ।

ABOUT THE AUTHOR

...view details