ਪੰਜਾਬ

punjab

ETV Bharat / state

ਪਾਣੀ ਨਿਕਾਸੀ ਦੀ ਸਮੱਸਿਆ ਕਾਰਨ ਗੜ੍ਹਸ਼ੰਕਰ ਦੇ ਲੋਕ ਪਰੇਸ਼ਾਨ - ਸੁੰਦਰ ਗ੍ਰਾਮ ਯੋਜਨਾ

ਪਿਛਲੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਸੁੰਦਰੀਕਰਨ ਲਈ ਕਈ ਪਿੰਡਾਂ ਨੂੰ ਸੁੰਦਰ ਗ੍ਰਾਮ ਯੋਜਨਾ 'ਚ ਪਾਇਆ ਹੋਇਆ ਸੀ। ਇਸ ਯੋਜਨਾ ਤਹਿਤ ਪਿੰਡ ਸਤਨੌਰ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਪਰ ਹੁਣ ਪਿੰਡ ਸਤਨੌਰ ਦੇ ਲੋਕ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਪਾਣੀ ਨਿਕਾਸੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਸਤਨੌਰ ਵਾਸੀ
ਪਾਣੀ ਨਿਕਾਸੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਸਤਨੌਰ ਵਾਸੀ

By

Published : Apr 4, 2021, 12:02 PM IST

ਗੜ੍ਹਸ਼ੰਕਰ: ਪਿਛਲੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਸੁੰਦਰੀਕਰਨ ਲਈ ਕਈ ਪਿੰਡਾਂ ਨੂੰ ਸੁੰਦਰ ਗ੍ਰਾਮ ਯੋਜਨਾ 'ਚ ਪਾਇਆ ਹੋਇਆ ਸੀ। ਇਸ ਯੋਜਨਾ ਤਹਿਤ ਪਿੰਡ ਸਤਨੌਰ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਪਰ ਹੁਣ ਪਿੰਡ ਸਤਨੌਰ ਦੇ ਲੋਕ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਪਾਣੀ ਨਿਕਾਸੀ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਸਤਨੌਰ ਵਾਸੀ

ਪਿੰਡ ਵਾਸੀਆਂ ਦਾ ਕਹਿਣਾ ਕਿ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਕਿ ਪਿੰਡ ਦੀ ਮੁੱਖ ਸੜਕ ਜਿਥੇ ਹਰ ਸਮੇਂ ਪਾਣੀ ਖੜਾ ਰਹਿੰਦਾ ਹੈ, ਜਿਸ ਕਾਰਨ ਕਈ ਹਾਦਸੇ ਹੋ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨ ਸਾਡੀ ਗੱਲ 'ਤੇ ਧਿਆਨ ਦੇਵੇ ਅਤੇ ਪੇਸ਼ ਆ ਰਹੀ ਸਮੱਸਿਆ ਤੋਂ ਰਾਹਤ ਦਿਵਾਏ। ਉਨ੍ਹਾਂ ਦਾ ਕਹਿਣਾ ਕਿ ਪਿੰਡ ਦੀ ਪੰਚਾਇਤ ਵਲੋਂ ਵੀ ਇਸ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਅਤੇ ਇਸ ਦੀ ਲਿਖਤੀ ਸ਼ਿਕਾਇਤ ਪੰਚਾਇਤ ਅਫ਼ਸਰ ਨੂੰ ਵੀ ਕਰ ਚੁੱਕੇ ਹਨ। ਜਿਸ ਕਾਰਨ ਉਹ ਸਰਕਾਰ ਅੱਗੇ ਗੁਹਾਰ ਲਗਾ ਰਹੇ ਹਨ।

ਇਸ ਸਬੰਧੀ ਬੀਡੀਪੀਓ ਮਹਿਕਮੀਤ ਸਿੰਘ ਦਾ ਕਹਿਣਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਸੀ, ਜਿਸ ਨੂੰ ਪਿੰਡ ਵਾਸੀਆਂ ਵਲੋਂ ਧਿਆਨ 'ਚ ਲਿਆਉਂਦਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਸਡੀਓ ਪੰਚਾਇਤ ਰਾਜ ਵਿਭਾਗ ਨੂੰ ਭੇਜਿਆ ਜਾਵੇਗਾ ਅਤੇ ਜਲਦ ਸਮੱਸਿਆ ਦਾ ਹੱਲ ਹੋਵੇਗਾ।

ਇਹ ਵੀ ਪੜ੍ਹੋ:ਮੁਫ਼ਤ ਬੱਸ ਸਫ਼ਰ: ਕੰਡਕਟਰ ਤੇ ਸਵਾਰੀਆਂ 'ਛਿੱਤਰੋ-ਛਿੱਤਰੀ'

ABOUT THE AUTHOR

...view details