ਹੁਸ਼ਿਆਰਪੁਰ: ਕੋਰੋਨਾ ਦੀ ਚੈਨ ਨੂੰ ਤੋੜਨ ਲਈ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ ਤਾਂ ਜੋ ਵਿਦਿਆਰਥੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਅੱਜ ਲੰਬੇ ਸਮੇਂ ਤੋਂ ਬਾਅਦ ਸਰਕਾਰ ਵੱਲੋਂ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ।
ਇਸ ਨੂੰ ਲੈ ਕੇ ਜਦੋਂ ਪੱਤਰਕਾਰਾਂ ਵੱਲੋਂ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਰੇਲਵੇ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਮੁੱਖ ਰੱਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਸਨ। ਸਕੂਲ 'ਚ ਆਉਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਪਹਿਲਾਂ ਸਕਰੀਨਿੰਗ ਕੀਤੀ ਜਾ ਰਹੀ ਸੀ ਇਸ ਤੋਂ ਬਾਅਜ ਉਨ੍ਹਾਂ ਦੇ ਹੱਥ ਸੈਨੀਟਾਈਜ਼ਰ ਕਰਵਾਏ ਜਾ ਰਹੇ ਸਨ।