ਹੁਸ਼ਿਆਰਪੁਰ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਨਵੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਪੀਐਮ ਦੇ ਇਸ ਫੈਸਲੇ ਦੀ ਸਿਆਸੀ ਆਗੂਆਂ ਤੋਂ ਇਲਾਵਾ ਆਮ ਲੋਕਾਂ ਦੇ ਵੱਲੋਂ ਸ਼ਲਾਘਾ ਕੀਤੀ ਗਈ ਹੈ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਨੂੰ ਬਾਲ ਕਹਿਣ ’ਤੇ ਇਤਰਾਜ਼ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਕਲਗੀਧਰ ਗੁਰੂ ਗੋਬਿੰਦ ਸਿੰਘ ਜੀ ਦੇ ਉਹ ਸਾਹਿਬਜ਼ਾਦੇ ਸਨ ਅਤੇ ਸਿੱਖ ਪੰਥ ਦੇ ਉਹ ਬਾਬੇ ਹਨ। ਧਾਮੀ ਨੇ ਕਿਹਾ ਕਿ ਬਾਲ ਕਹਿਣਾ ਇਤਿਹਾਸ ਨਾਲ ਖਿਲਵਾੜ ਕਰਨ ਦੇ ਤੁੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਪੰਥ ਦੇ ਆਗੂਆਂ ਨਾਲ ਸਲਾਹ ਕਰਨੀ ਚਾਹੀਦੀ ਸੀ ਕਿਉਂਕਿ ਸਿੱਖਾਂ ਦੇ ਆਪਣੇ ਰੀਤੀ ਰਿਵਾਜ਼ ਹਨ ਅਤੇ ਸਾਹਿਬਜ਼ਾਦਿਆਂ ਨੂੰ ਬਾਲ ਕਹਿਣਾ ਉੱਚਿਤ ਨਹੀਂ ਹੈ।