ਹੁਸ਼ਿਆਰਪੁਰ: ਐਫ.ਸੀ.ਆਈ ਦੇ ਨਵੇਂ ਫਰਮਾਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਜਿਥੇ ਕਿਸਾਨਾਂ ਵਲੋਂ ਐਫ.ਸੀ.ਆਈ ਦਫ਼ਤਰਾਂ ਅਤੇ ਗੁਦਾਮਾਂ ਦਾ ਘਿਰਾਓ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਕਿਸਾਨਾਂ ਦਾ ਸਮਰਥਨ ਕਰਦਿਆਂ ਸੂਬੇ ਭਰ 'ਚ ਐਫ.ਸੀ.ਆਈ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਐਫ.ਸੀ.ਆਈ ਵਿਰੁੱਧ ਰੋਸ ਪ੍ਰਦਰਸ਼ਨ - ਐਫ.ਸੀ.ਆਈ ਖਿਲਾਫ਼ ਪ੍ਰਦਰਸ਼ਨ
ਐਫ.ਸੀ.ਆਈ ਦੇ ਨਵੇਂ ਫਰਮਾਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਜਿਥੇ ਕਿਸਾਨਾਂ ਵਲੋਂ ਐਫ.ਸੀ.ਆਈ ਦਫ਼ਤਰਾਂ ਅਤੇ ਗੁਦਾਮਾਂ ਦਾ ਘਿਰਾਓ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਕਿਸਾਨਾਂ ਦਾ ਸਮਰਥਨ ਕਰਦਿਆਂ ਸੂਬੇ ਭਰ 'ਚ ਐਫ.ਸੀ.ਆਈ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਦੇ ਤਹਿਤ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੀ ਦਾਣਾ ਮੰਡੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਆਪਣੇ ਵਰਕਰਾਂ ਸਮੇਤ ਧਰਨਾ ਲਗਾਇਆ ਗਿਆ। ਇਸ ਸਬੰਧੀ ਅਕਾਲੀ ਆਗੂ ਨੇ ਕਿਹਾ ਕਿ ਜਿਥੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਪਹਿਲਾਂ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ, ਹੁਣ ਐਫ.ਸੀ.ਆਈ ਵਲੋਂ ਨਵਾਂ ਫਰਮਾਨ ਜਾਰੀ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣਾ ਨਵਾਂ ਫਰਮਾਨ ਵਾਪਸ ਲੈਕੇ ਪਹਿਲਾਂ ਦੀ ਤਰ੍ਹਾਂ ਹੀ ਫਸਲ ਦੀ ਖਰੀਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਈ ਅਜਿਹੇ ਕਿਸਾਨ ਹਨ ਜੋ ਠੇਕੇ 'ਤੇ ਜ਼ਮੀਨ ਲੈਕੇ ਖੇਤੀ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਵੇਗਾ।