ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਦੇ ਮੱਧੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ 'ਕਾਰਜਕਰਤਾ ਸੰਮੇਲਨ' ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।
'ਰਾਹੁਲ ਗਾਂਧੀ ਦੀ ਪ੍ਰਧਾਨ ਮੰਤਰੀ ਬਣਨ ਦੀ ਵਾਰੀ ਨਹੀਂ ਆਏਗੀ'
ਲੋਕ ਸਭਾ ਚੋਣਾਂ ਦੇ ਮੱਧੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ 'ਕਾਰਜਕਰਤਾ ਸੰਮੇਲਨ' ਦਾ ਆਯੋਜਨ ਕੀਤਾ। ਇਸ ਦੌਰਾਨ ਸ਼ਵੇਤ ਮਲਿਕ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ। ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਦਾ ਲਿਆ ਸਕੰਲਪ।
ਇਸ ਸਮਾਗਮ ਦੌਰਾਨ ਭਾਜਪਾ ਵਰਕਰਾਂ ਵੱਲੋਂ ਸਕੰਲਪ ਲਿਆ ਗਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਤੇ ਦੇਸ਼ ਭਰ ਵਿੱਚ 400 ਤੋਂ ਵੱਧ ਸੀਟਾਂ ਜਿੱਤ ਕੇ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਵੇਗੀ।
ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਭਾਜਪਾ ਵਿਰੁੱਧ ਬਣਾਏ ਗਏ ਮਹਾਂ ਗਠਜੋੜ 'ਤੇ ਨਿਸ਼ਾਨਾ ਸਾਧਿਆ। ਮਲਿਕ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮੋਦੀ ਦੇ ਮੁਕਾਬਲੇ ਕੋਈ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਮਜ਼ਬੂਤ ਦਾਅਵੇਦਾਰ ਨਹੀਂ ਹੈ ਤੇ ਰਾਹੁਲ ਗਾਂਧੀ ਦੀ ਪ੍ਰਧਾਨ ਮੰਤਰੀ ਬਣਨ ਦੀ ਵਾਰੀ ਨਹੀਂ ਆਵੇਗੀ।