ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੇ ਨਾਲ ਲੱਗਦੇ ਤਕਰੀਬਨ 10 ਪਿੰਡਾਂ ਦੇ ਲੋਕਾਂ ਨੂੰ ਪਿਛਲੇ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ।ਪਾਣੀ ਦੀ ਸਮੱਸਿਆਂ (Water Problems)ਨੂੰ ਲੈ ਕੇ ਸਾਡਾ ਹੱਕ ਪਾਰਟੀ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਕੇ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪਾਣੀ ਦੀ ਸਪਲਾਈ ਨਾ ਆਉਣ ਕਾਰਨ ਐਕਸੀਅਨ ਦੇ ਦਫ਼ਤਰ ਦਾ ਘਿਰਾਓ
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਵਿਚ 10 ਪਿੰਡਾਂ ਵਿਚ ਪਿਛਲੇ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ (Problem) ਆ ਰਹੀ ਹੈ ਜਿਸ ਨੂੰ ਲੈ ਕੇ ਸਾਡਾ ਹੱਕ ਪਾਰਟੀ ਅਤੇ ਲੋਕਾਂ ਵੱਲੋਂ ਐਕਸੀਅਨ (Axion) ਦੇ ਦਫ਼ਤਰ ਦਾ ਘਿਰਾਉ ਕੀਤਾ ਗਿਆ।
ਇਕਬਾਲ ਸਿੰਘ ਹੈਪੀ ਨੇ ਦੱਸਿਆ ਕਿ ਕਸਬਾ ਸੈਲਾ ਖੁਰਦ ਦੇ ਨਾਲ ਲੱਗਦੇ ਲਗਪਗ ਤਕਰੀਬਨ 10 ਪਿੰਡਾਂ ਦੇ ਵਿਚ ਪਿਛਲੇ ਪੰਦਰਾਂ ਦਿਨਾਂ ਤੋਂ ਪੀਣ ਦਾ ਪਾਣੀ ਨਹੀਂ ਆ ਰਿਹਾ ਜਿਸਦੇ ਕਾਰਨ ਲੋਕਾਂ ਦੀ ਜਿੰਦਗੀ (Life)ਨਰਕ ਬਣੀ ਹੋਈ ਹੈ।ਇਸ ਸਮੱਸਿਆ ਦੇ ਸਬੰਧ ਵਿੱਚ ਉਹ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਦੱਸ ਚੁੱਕੇ ਹਾਂ ਪਰ ਇਨ੍ਹਾਂ ਵਲੋਂ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਅਤੇ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।ਜਿਸ ਕਰਕੇ ਉਨ੍ਹਾਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਵਾਟਰ ਸਪਲਾਈ ਵਿਭਾਗ ਦੇ ਐਕਸੀਅਨ ਦਫਤਰ ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਇਕਬਾਲ ਸਿੰਘ ਹੈਪੀ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿੱਚ ਆ ਰਹੀ ਪਾਣੀ ਦੀ ਸਮੱਸਿਆ ਦਾ ਜਲਦ ਹੱਲ ਨਹੀਂ ਕੀਤਾ ਤਾਂ ਉਹ ਇਸਤੋਂ ਵੀ ਵੱਡਾ ਪ੍ਰਦਸ਼ਨ ਕੀਤਾ ਜਾਵੇਗਾ।
ਰੋਸ ਪ੍ਰਦਰਸ਼ਨ ਦੇ ਵਿੱਚ ਪੰਜਾਬ ਸਰਕਾਰ ਅਤੇ ਵਾਟਰ ਸਪਲਾਈ ਵਿਭਾਗ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਵਾਟਰ ਸਪਲਾਈ ਵਿਭਾਗ ਦੇ ਐਕਸੀਅਨ ਨੇ ਮੌਕੇ ਉਤੇ ਪਹੁੰਚ ਕੇ ਲੋਕਾਂ ਨੂੰ ਆ ਰਹੀ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦਾ ਭਰੋਸਾ ਦੇ ਕੇ ਧਰਨੇ ਨੂੰ ਖ਼ਤਮ ਕਰਵਾਇਆ।