ਪੰਜਾਬ

punjab

ETV Bharat / state

ਸਿਮਰਜੀਤ ਬੈਂਸ ਨੇ ਭਾਰਤ ਅਤੇ ਪਾਕਿ 'ਚ ਘੱਟ ਗਿਣਤੀ ਲੋਕਾਂ 'ਤੇ ਪ੍ਰਗਟਾਈ ਚਿੰਤਾ - ਪਾਕਿਸਤਾਨ 'ਚ ਵਾਪਰਿਆ 2 ਘਟਨਾਵਾਂ

ਸਿਮਰਜੀਤ ਸਿੰਘ ਬੈਂਸ ਨੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ 'ਤੇ ਕੀਤੇ ਪਥਰਾਅ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਪੱਤਰਕਾਰ ਦੇ ਭਰਾ ਦੇ ਕਤਲ ਨੂੰ ਚਿੰਤਾਜਨਕ ਦੱਸਿਆ।

Simmerjit Bains
ਫ਼ੋਟੋ

By

Published : Jan 6, 2020, 2:02 PM IST

ਹੁਸ਼ਿਆਰਪੁਰ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਨਕਾਣਾ ਸਾਹਿਬ 'ਤੇ ਕੀਤੇ ਪਥਰਾਅ ਤੇ ਸਿੱਖ ਪੱਤਰਕਾਰ ਦੇ ਭਰਾ ਪਰਮਿੰਦਰ ਸਿੰਘ ਦੇ ਕਤਲ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕੀਤੀ।

ਵੀਡੀਓ

ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਪਾਕਿਸਾਤਾਨ ਨੇ ਕਰਤਾਰਪੁਰ ਕੋਰੀਡੋਰ ਨੂੰ ਖੋਲਿਆ ਸੀ ਤਾਂ ਅਸੀਂ ਇਮਰਾਨ ਖਾਨ ਦਾ ਸ਼ੁਕਰੀਆ ਅਦਾ ਕੀਤਾ ਤੇ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਸੀ। ਪਰ ਜਦੋਂ ਦਾ ਨਨਕਾਣਾ ਸਾਹਿਬ 'ਤੇ ਪੱਥਰਾਅ ਕੀਤਾ ਗਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ।

ਉਨ੍ਹਾਂ ਨੇ ਕਿਹਾ ਕਿ ਜਿਥੇ ਅਸੀਂ ਭਾਰਤ 'ਚ ਘੱਟ ਗਿਣਤੀ ਵਾਲੇ ਲੋਕਾਂ ਦੇ ਹੱਕ ਲਈ ਲੜ ਰਹੇ ਹਾਂ ਉਥੇ ਹੀ ਪਾਕਿਸਤਾਨ 'ਚ ਵੀ ਘੱਟ ਗਿਣਤੀ ਵਾਲਿਆਂ ਨਾਲ ਜ਼ੁਲਮ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਨਾਲ ਪਾਕਿਸਤਾਨ ਨੂੰ ਵੀ ਲਾਅ ਐਡ ਆਰਡਰ ਨੂੰ ਬਣਾ ਕੇ ਰੱਖਣ ਦੀ ਲੋੜ ਹੈ।

ਬੈਂਸ ਨੇ ਕਿਹਾ ਕਿ ਨਨਕਾਣਾ ਸਾਹਿਬ ਦੇ ਪੱਥਰਾਅ ਤੋਂ ਦੋ ਦਿਨਾਂ ਬਾਅਦ ਹੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ 'ਚ ਇੱਕ ਸਿੱਖ ਪੱਤਰਕਾਰ ਦੇ ਭਰਾ ਪਰਮਿੰਦਰ ਸਿੰਘ ਦਾ ਕਤਲ ਕਰ ਦਿੱਤਾ ਹੈ। ਜੋ ਕਿ ਬਹੁਤ ਹੀ ਚਿੰਤਾਜਨਕ ਹੈ।

ਇਹ ਵੀ ਪੜ੍ਹੋ: ਇਮਰਾਨ ਖ਼ਾਨ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨ ਵਾਲੇ 'ਤੇ ਕਾਰਵਾਈ ਕਰੇ: ਗੋਬਿੰਦ ਲੌਂਗੋਵਾਲ

ਉਨ੍ਹਾਂ ਨੇ ਦੋਨਾਂ ਦੇਸ਼ਾ ਦੀ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਲਾਅ ਐਂਡ ਆਰਡਰ ਨੂੰ ਬਣਾ ਕੇ ਰੱਖਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀ ਚਾਹੇ ਕਿਥੇ ਵੀ ਹੈ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਏ।

ABOUT THE AUTHOR

...view details