ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ ਉੱਥੇ ਹੀ ਇਸ ਸਬੰਧ ਦੇ ਵਿੱਚ ਹਲਕਾ ਗੜ੍ਹਸ਼ੰਕਰ ਦੇ ਵਿੱਚ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸਦੇ ਮੱਦੇਨਜ਼ਰ ਪਿੰਡ ਬੋੜਾ ਵਿੱਖੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਦੀ ਅਗਵਾਈ ਵਿੱਚ ਸਮਾਰਟ ਰਾਸ਼ਨ ਕਾਰਡ ਵੰਡੇ ਗਏ।
ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿੱਖੇ ਵੰਡੇ ਸਮਾਰਟ ਰਾਸ਼ਨ ਕਾਰਡ - ਪਿੰਡ ਬੋੜਾ
ਹਲਕਾ ਗੜ੍ਹਸ਼ੰਕਰ ਦੇ ਵਿੱਚ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ਦੇ ਮੱਦੇਨਜ਼ਰ ਪਿੰਡ ਬੋੜਾ ਵਿੱਖੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਦੀ ਅਗਵਾਈ ਵਿੱਚ ਸਮਾਰਟ ਰਾਸ਼ਨ ਕਾਰਡ ਵੰਡੇ ਗਏ।
ਇਸ ਮੌਕੇ ਨਿਮਿਸ਼ਾ ਮਹਿਤਾ ਪੰਜਾਬ ਕਾਂਗਰਸ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਮਕਸਦ ਨਾਲ ਬਣਾਏ ਗਏ। ਰਾਸ਼ਨ ਕਾਰਡ ਰਾਹੀਂ ਗਰੀਬਾਂ ਦੇ ਹੱਕਾਂ ’ਤੇ ਡਾਕਾ ਨਹੀਂ ਵੱਜੇਗਾ ਤੇ ਕੋਈ ਵੀ ਵਿਅਕਤੀ ਕਿਸੇ ਵੀ ਜਗ੍ਹਾ ’ਤੇ ਜਾਕੇ ਰਾਸ਼ਨ ਲੈ ਸਕਦਾ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੀ ਜਨਤਾ ਨੂੰ ਸਹੂਲਤਾਂ ਦੇਣ ਲਈ ਬਚਨਵੱਧ ਹੈ ਅਤੇ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਵਿਕਾਸ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜੋ: ਲੁਧਿਆਣਾ ਦੀ ਸਾਈਕਲ ਇੰਡਸਟਰੀ ਨੇ ਭਲਕੇ ਪੇਸ਼ ਹੋਣ ਵਾਲੇ ਬਜਟ ਤੋਂ ਜਤਾਈਆਂ ਉਮੀਦਾਂ