ਹੁਸ਼ਿਆਰਪੁਰ : ਮੁਹੱਲਾ ਅੱਜੋਵਾਲ ਵਿਖੇ ਹੋਮ ਫਾਰ ਦਾ ਹੋਮ ਲੈੱਲ ਸੰਸਥਾ ਵੱਲੋਂ ਗਰੀਬਾਂ ਅਤੇ ਜ਼ਰੂਰਤਮੰਦ ਲੋਕਾਂ ਨੂੰ ਰਹਿਣ ਲਈ ਬਣਾ ਕੇ ਦਿੱਤੇ ਜਾ ਰਹੇ ਘਰਾਂ ਦੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੇ ਲਈ ਘਰ ਅਤੇ ਪਖਾਨੇ ਬਣਾ ਕੇ ਦੇਣ ਦੀ ਸਹੂਲਤ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਨ੍ਹਾਂ ਲੋਕਾਂ ਵੀ ਕੇਂਦਰ ਸਰਕਾਰ ਵੱਲੋਂ ਘਰ ਮੁਹੱਈਆ ਕਰਵਾਏ ਜਾਣਗੇ।