ਪੰਜਾਬ

punjab

ETV Bharat / state

ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ-ਬਸਪਾ ਦਾ ਸੂਬਾ ਪੱਧਰੀ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਪੰਜਾਬ ਦਾ ਸੀਐੱਮ - ਪ੍ਰਕਾਸ਼ ਸਿੰਘ ਬਾਦਲ ਉੱਤੇ ਪਰਚਾ ਦਰਜ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਸਾਲ ਪੂਰੇ ਹੋਣ ਤੋਂ ਬਾਅਦ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਅਧਾਰ ਬਣਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਸ ਸਮੇਂ ਲਾਰੈਂਸ ਬਿਸ਼ਨੋਈ ਹੈ। ਉਨ੍ਹਾਂ ਕਿਹਾ ਕਿ 'ਆਪ' ਨੇ ਨਕਾਮੀਆਂ ਛੁਪਾਉਣ ਲਈ ਪ੍ਰਕਾਸ਼ ਸਿੰਘ ਬਾਦਲ ਉੱਤੇ ਪਰਚਾ ਦਰਜ ਕੀਤਾ ਹੈ।

State level demonstration of Akali-BSP against the Punjab government
State level demonstration: ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ-ਬਸਪਾ ਦਾ ਸੂਬਾ ਪੱਧਰੀ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਪੰਜਾਬ ਦਾ ਸੀਐੱਮ

By

Published : Mar 17, 2023, 3:55 PM IST

Updated : Mar 17, 2023, 4:38 PM IST

State level demonstration: ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ-ਬਸਪਾ ਦਾ ਸੂਬਾ ਪੱਧਰੀ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਪੰਜਾਬ ਦਾ ਸੀਐੱਮ

ਮੁਕਤਸਰ-ਗੜ੍ਹਸ਼ੰਕਰ:ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਆਣ ਆਦਮੀ ਪਾਰਟੀ ਦੇ ਵਾਅਦੇ ਪੂਰੇ ਨਾ ਹੋਣ ਦੇ ਵਿਰੋਧ ਵਿੱਚ ਇਨਸਾਫ਼ ਹਫ਼ਤਾ ਮਨਾਇਆ ਜਾ ਰਿਹਾ ਅਤੇ ਇਸ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਪੰਜਾਬ ਸਰਕਾਰ ਨੂੰ ਲੰਮੇਂ ਹੱਥੀ ਲਿਆ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਾਂ ਅਤੇ ਸੂਬੇ ਦਾ ਇਸ ਸਮੇਂ ਮੁੱਖ ਮੰਤਰੀ ਲਾਰੈਂਸ ਬਿਸ਼ਨੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਮਨ ਕਰਦਾ ਹੈ ਲਾਰੈਂਸ ਕਤਲ ਕਰਵਾਉਂਦਾ ਹੈ, ਫਿਰੌਤੀਆਂ ਮੰਗਦਾ ਹੈ ਅਤੇ ਜੇਲ੍ਹਾਂ ਵਿੱਚੋਂ ਇੰਟਰਵਿਊ ਵੀ ਦਿੰਦਾ ਹੈ।

State level demonstration: ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ-ਬਸਪਾ ਦਾ ਸੂਬਾ ਪੱਧਰੀ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਪੰਜਾਬ ਦਾ ਸੀਐੱਮ

ਬਾਦਲ ਪਰਿਵਾਰ ਖ਼ਿਲਾਫ਼ ਸਰਕਾਰ:ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਵਜ਼ੀਰ ਸ਼ਰੇਆਮ ਬਾਦਲ ਪਰਿਵਾਰ ਖ਼ਿਲਾਫ਼ ਸਿਆਸੀ ਕਿੜ ਕੱਢਣ ਦੀਆਂ ਗੱਲਾਂ ਕਰ ਰਹੇ ਨੇ ਅਤੇ ਜਿਸ ਦੇ ਤਹਿਤ ਉਨ੍ਹਾਂ ਨੇ ਬੇਅਦਬੀ ਮਾਮਲੇ ਵਿੱਚ ਬਾਦਲ ਪਰਿਵਾਰ ਉੱਤੇ ਮਾਮਲਾ ਵੀ ਦਰਜ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਇੰਨ੍ਹਾਂ ਡਿੱਗ ਕੇ ਕੰਮ ਕਰ ਰਹੀ ਹੈ ਕਿ ਉਸ ਨੇ ਘਰ ਦੀਆਂ ਔਰਤਾਂ ਉੱਤੇ ਵੀ ਮਾਮਲੇ ਦਰਜ ਕੀਤੇ ਹਨ। ਸੁਖਬੀਰ ਬਾਦਲ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਆਰਐੱਸਐੱਸ ਦਾ ਏਜੰਟ ਦੱਸਿਆ।

ਅਕਾਲੀ ਆਗੂਆਂ ਦਾ ਵਾਰ: ਗੱਲ ਕਰੀਏ ਗੜ੍ਹਸ਼ੰਕਰ ਦੀ ਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਦੇ ਅਕਾਲੀ ਵਰਕਰਾਂ ਨੇ ਇਨਸਾਫ਼ ਹਫ਼ਤੇ ਤਹਿਤ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਭੜਾਂਸ ਕੱਢੀ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਇਕੱਠੇ ਹੋਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇੱਕ ਵੀ ਵਾਧਾ ਇੱਕ ਸਾਲ ਦੇ ਵਿੱਚ ਪੂਰਾ ਨਹੀਂ ਕਰ ਸਕੀ, ਫ਼ਿਰ ਚਾਹੇ ਉਹ ਮਹਿਲਾਵਾਂ ਲਈ 1 ਹਜ਼ਾਰ ਰੁਪਏ ਹੋਣ, ਪੈਨਸ਼ਨ 2500 ਰੁਪਏ ਅਤੇ ਸ਼ਗਨ ਸਕੀਮ 51 ਹਜ਼ਾਰ ਹੋਰ ਕਈ ਵਾਅਦੇ ਜੋ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲਿਨੀਕਾਂ ਉੱਤੇ 20 ਲੱਖ ਰੁਪਏ ਲਗਾਉਣ ਦਾ ਦਾਅਵਾ ਕਰ ਰਹੀ ਹੈ ਜਿਹੜੇ ਕਿ ਪਹਿਲਾਂ ਤੋਂ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਦੇ ਵਿੱਚ ਹੁਣ ਪੰਜਾਬ ਦੀ ਹਰ ਦੁਕਾਨ ਉੱਤੇ ਸ਼ਰਾਬ ਉਪਲਬਧ ਹੋਵੇਗੀ ਜੋ ਮੰਦਭਾਗਾ ਹੈ।

ਇਹ ਵੀ ਪੜ੍ਹੋ:Jagdish Bhola On Parol : ਜਗਦੀਸ਼ ਭੋਲਾ ਮਾਂ ਦਾ ਹਾਲ ਜਾਨਣ ਲਈ ਪਹੁੰਚਿਆ ਹਸਪਤਾਲ, ਕੋਰਟ ਨੇ ਦਿੱਤੀ 6 ਘੰਟਿਆਂ ਦੀ ਪੈਰੋਲ


Last Updated : Mar 17, 2023, 4:38 PM IST

ABOUT THE AUTHOR

...view details