ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਸਕਾਲਰਸ਼ਿਪ ਸਕੀਮ ਬੰਦ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਕੈਪਟਨ ਬਿਲਕੁਲ ਝੂਠ ਬੋਲ ਰਹੇ ਹਨ।
ਕੇਂਦਰ ਵੱਲੋਂ ਸਕਾਰਲਰਸ਼ਿਪ ਸਕੀਮ ਬੰਦ ਕਰਨ ਬਾਰੇ ਕੈਪਟਨ ਬੋਲ ਰਹੇ ਨੇ ਝੂਠ: ਵਿਜੇ ਸਾਂਪਲਾ - Chief Minister Amarinder Singh
ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਭੇਜੀ ਜਾ ਰਹੀ ਵਜੀਫਾ ਰਾਸ਼ੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵੱਲੋਂ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਕੇਂਦਰ ਵੱਲੋਂ ਇਹ ਯੋਜਨਾ ਬੰਦ ਕਰ ਦਿੱਤੀ ਗਈ ਹੈ। ਜਦੋਂ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ।
ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਭੇਜੀ ਜਾ ਰਹੀ ਵਜ਼ੀਫਾ ਰਾਸ਼ੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਕੇਂਦਰ ਵੱਲੋਂ ਇਹ ਯੋਜਨਾ ਬੰਦ ਕਰ ਦਿੱਤੀ ਗਈ ਹੈ, ਜਦੋਂ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ ਤੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਝੂਠ ਬੋਲ ਰਹੇ ਹਨ।
ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਕੇਂਦਰ ਵੱਲੋਂ ਚਲਾਈ ਜਾ ਰਹੀ ਸਕਾਰਲਰਸ਼ਿਪ ਯੋਜਨਾ ਨੂੰ ਪੰਜਾਬ ਸਰਕਾਰ ਇਮਾਨਦਾਰੀ ਨਾਲ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕੇਂਦਰ ਵੱਲੋਂ ਸਕਾਰਲਰਸ਼ਿਪ ਸਕੀਮ ਦਾ ਆਉਂਦਾ ਫੰਡ ਪੰਜਾਬ ਸਰਕਾਰ ਵੰਡ ਨਹੀਂ ਰਹੀ।