ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਮੰਗਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਪਹੁੰਚੇ ਸਨ। ਉਨ੍ਹਾਂ ਦੀ ਹੁਸ਼ਿਆਰਪੁਰ ਸ਼ਹਿਰ ਦੀ ਫੇਰੀ ਤੋਂ ਪਹਿਲਾਂ ਹੀ ਸੈਂਕੜੇ ਕਿਸਾਨਾਂ ਦਾ ਇਕੱਠ ਹੋ ਗਿਆ। ਜਿੱਥੇ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸੈਂਕੜੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ।
ਜਿਸ ਵਿੱਚ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕੀ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਿਕ ਦਲਾਂ ਅਤੇ ਆਗੂਆਂ ਨੂੰ ਕਿਹਾ ਗਿਆ ਸੀ ਕਿ ਜਦੋਂ ਤੱਕ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਸਾਰੀਆਂ ਸਿਆਸੀ ਸਰਗਰਮੀਆਂ ਤੋਂ ਗੁਰੇਜ਼ ਕਰਨਗੇ। ਪਰ ਇਸ ਦੇ ਉਲਟ ਜਿੱਥੇ ਵੱਖ ਵੱਖ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੀ ਪਿੱਛੇ ਨਾ ਰਹਿੰਦਿਆਂ ਲਗਾਤਾਰ ਪ੍ਰਚਾਰ ਵਿੱਚ ਰੁੱਝੀਆਂ ਦਿਖਾਈ ਦੇ ਰਿਹਾ।
ਸੈਂਕੜਿਆਂ ਦੀ ਤਾਦਾਦ ਵਿੱਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਰਾਜ ਵਿੱਚ ਬਾਦਲਾਂ ਨੇ ਪੰਜਾਬੀਆਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਰਹੇ ਹਨ। ਉਦੋਂ ਉਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦੀ ਯਾਦ ਨਹੀਂ ਆਈ।