ਪੰਜਾਬ

punjab

ETV Bharat / state

ਕੈਪਟਨ ਦੇ ਰਾਜ ਵਿੱਚ ਵੀ ਅਕਾਲੀਆਂ ਵਾਂਗ ਮੱਚੀ ਲੋਕਾਂ ਵਿੱਚ ਹਾਹਾਕਾਰ : ਖਹਿਰਾ - behbal Kanlan Goli Kand

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਸੂਹਾ ਵਿਖੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਹਾਹਾਕਾਰ ਮੱਚੀ ਪਈ ਹੈ।

ਸੁਖਪਾਲ ਖਹਿਰਾ

By

Published : Mar 7, 2019, 8:05 PM IST

ਦਸੂਹਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਦਸੂਹਾ, ਹੁਸ਼ਿਆਰਪੁਰ ਵਿਖੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਜੋ ਫੈਸਲੇ ਕੀਤੇ ਜਾ ਰਹੇ ਨੇ ਉਹ ਕੇਵਲ ਕੁਝ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਨੇ, ਜੋ ਕਿ ਸਰਾਸਰ ਗ਼ਲਤ ਹੈ।

ਸੁਖਪਾਲ ਖਹਿਰਾ
ਉਨ੍ਹਾਂ ਬਾਬਾ ਰਣਜੀਤ ਸਿੰਘ ਦਾ ਪੱਖ ਲੈਂਦਿਆ ਬਹਿਬਲ ਕਲਾਂ ਗੋਲੀ-ਕਾਂਡ ਦਾ ਮੁੱਖ ਦੋਸ਼ੀ ਪ੍ਰਕਾਸ਼ ਸਿੰਘ ਬਾਦਲ ਨੂੰ ਠਹਿਰਾਉਂਦਿਆ ਕਿਹਾ ਕਿ ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਬਚਾਅ ਰਹੇ ਹਨ, ਜਦ ਕਿ ਇਹ ਸਾਫ਼ ਜ਼ਾਹਿਰ ਹੋ ਚੁੱਕਿਆ ਹੈ ਕਿ ਬਹਿਬਲ ਕਲਾਂ ਵਿਖੇ ਸੁਮੇਧ ਸੈਣੀ ਨੂੰ ਗੋਲੀ ਚਲਾਉਣ ਦਾ ਹੁਕਮ ਪ੍ਰਕਾਸ਼ ਸਿੰਘ ਬਾਦਲ ਨੇ ਹੀ ਦਿੱਤਾ ਸੀ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਵੱਡਾ ਫੈਸਲਾ ਕਿਉਂ ਨਹੀਂ ਲੈਂਦੀ । ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਪਾਰਟੀ ਬਣਾਈ ਗਈ ਸੀ ਤਾਂ ਸਾਰੀਆਂ ਪ੍ਰਕਿਰਿਆਵਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ । ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪ੍ਰਧਾਨਗੀ ਜਾਇਜ਼ ਹੈ ਅਤੇ ਕਾਨੂੰਨ ਦੇ ਦਾਇਰੇ ਵਿੱਚ ਹੈ।

ABOUT THE AUTHOR

...view details