ਹੁਸ਼ਿਆਰਪੁਰ: ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮੁੜ ਤੋਂ ਸਿਆਸਤ ਗਰਮ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਜਾਰੀ ਕੀਤੀ ਵੀਡੀਓ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੋ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਹਿੱਤ ਲਈ ਕਰਨਾ ਚਾਹੁੰਦੇ ਹਨ। ਉਸ ਦੇ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲਣ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ।
'ਪੰਜਾਬ ਦੇ ਹਿੱਤ ਲਈ ਸੀਐਮ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲਣ ਸਿੱਧੂ' - ਨਵਜੋਤ ਸਿੰਘ ਸਿੱਧੂ
ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਯੂ-ਟਿਊਬ ਚੈਨਲ ਲੈ ਕੇ ਆ ਰਹੇ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਜਾਬ ਦੇ ਹਿੱਤ ਲਈ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲਣ।
sundar sham arora
ਇਸ ਤੋਂ ਇਲਾਵਾ ਸ਼ਾਮ ਸੁੰਦਰ ਅਰੋੜਾ ਨੇ ਦਿੱਲੀ ਵਿੱਚ ਵਧੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਦੇ ਪਿੱਛੇ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਪੰਜਾਬ ਵਿੱਚ ਬਾਰਿਸ਼ ਅਤੇ ਔਲਿਆਂ ਕਾਰਨ ਹੋਏ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਮੁਆਵਜ਼ੇ ਦੇ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੇ ਗਏ ਹਨ ਕਿ ਉਹ ਆਪਣੇ ਜ਼ਿਲ੍ਹੇ ਦੇ ਵਿੱਚ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਤੋਂ ਜਲਦੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ।