ਹੁਸ਼ਿਆਰਪੁਰ: ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹੁਸ਼ਿਆਰਪੁਰ ਵਿੱਚ ਟਾਂਡਾ ਪੀੜਤਾ ਦੇ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁਖ ਮੰਤਰੀ ਦੇ ਰਾਜਸੀ ਸਲਾਹਕਾਰ ਸੰਗਤ ਸਿੰਘ ਗਿਲਜੀਆ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਵਿਧਾਇਕ ਇੰਦੂ ਬਾਲਾ ਵੀ ਮੌਜੂਦ ਰਹੇ।
ਟਾਂਡਾ ਜਬਰ ਜਨਾਹ ਮਾਮਲਾ: ਸੁਨੀਲ ਜਾਖੜ ਨੇ ਪੀੜਤਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ - ਟਾਂਡਾ ਪੀੜਤਾਂ ਦੇ ਪਰਿਵਾਰ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਜਬਰ ਜਨਾਹ ਦੀ ਪੀੜਤਾ ਦੇ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦੇ ਹੋਏ ਕਿਹਾ ਕਿ ਟਾਂਡਾ ਵਿਖੇ ਜੋ 6 ਸਾਲ ਦੀ ਬੱਚੀ ਨਾਲ ਹੋਇਆ ਹੈ ਇਹ ਬਹੁਤ ਸ਼ਰਮਨਾਕ ਘਟਨਾ ਹੈ। ਇਸ ਘਟਨਾ ਨੇ ਪੰਜਾਬ ਦੀ ਪੰਜਾਬੀਅਤ ਦੇ ਮੱਥੇ ਉੱਤੇ ਕਲੰਕ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਲੋਕ ਕਿਸੇ ਪੰਜਾਬੀ ਨੂੰ ਦੇਖ ਕੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਸਨ ਪਰ ਹੁਸ਼ਿਆਰਪੁਰ ਦੀ ਘਟਨਾ ਨੇ ਸਾਰੇ ਸਮਾਜ ਨੂੰ ਸ਼ਰਮਸਾਰ ਕਰ ਦਿੱਤਾ ਹੈ।
ਉਨ੍ਹਾਂ ਇਸ ਘਟਨਾ ਵਿੱਚ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਵੀ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਧੀ ਮਾਂ ਨੂੰ ਇਸ ਗੰਦੀ ਨਿਗਾਹ ਨਾਲ ਦੇਖਣਾ ਇਹ ਬਹੁਤ ਸ਼ਰਮੰਦਗੀ ਵਾਲੀ ਗੱਲ ਹੈ।