ਭਾਜਪਾ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੋਮ ਪ੍ਰਕਾਸ਼ ਦੇ ਘਰ ਤੇ ਸਮਰਥਕਾਂ 'ਚ ਖੁਸ਼ੀ ਦਾ ਮਾਹੌਲ - ਤੀਕਸ਼ਣ ਸੂਦ
ਭਾਜਪਾ ਨੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਐਲਾਨਿਆ ਆਪਣਾ ਉਮੀਦਵਾਰ। ਸੋਮ ਪ੍ਰਕਾਸ਼ ਦੇ ਪਰਿਵਾਰ ਨੇ ਮਨਾਈ ਖੁਸ਼ੀ। ਸਮਰਥਕਾਂ ਨੇ ਵੀ ਪਾਏ ਭੰਗੜੇ।
ਸੋਮ ਪ੍ਰਕਾਸ਼, ਭਾਜਪਾ ਉਮੀਦਵਾਰ
ਹੁਸ਼ਿਆਰਪੁਰ: ਹੁਸ਼ਿਆਪੁਰ ਤੋਂ ਭਾਜਪਾ ਲੋਕ ਸਭਾ ਸੀਟ ਲਈ ਚੁਣੇ ਜਾਣ 'ਤੇ ਸੋਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰ ਤੇ ਉਨ੍ਹਾਂ ਦੇ ਸਮਰਥਕ ਖੁਸ਼ੀ ਮਨਾਉਂਦੇ ਨਜ਼ਰ ਆਏ। ਸਮਰਥਕਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਭੰਗੜੇ ਪਾਏ।
ਭਾਜਪਾ ਵਲੋਂ ਟਿਕਟ ਮਿਲਣ ਤੋਂ ਬਾਅਦ ਸੋਮ ਪ੍ਰਕਾਸ਼ ਦੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸੋਮ ਪ੍ਰਕਾਸ਼ ਨੇ ਪਾਰਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।