ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਸ਼੍ਰੀ ਭਗਵਾਨ ਪਰਸ਼ੂਰਾਮ ਜੈਯੰਤੀ ’ਤੇ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਭਗਵਾਨ ਪਰਸ਼ੂਰਾਮ ਚੌਕ ਦਾ ਭੂਮੀ ਪੂਜਨ ਕਰਕੇ ਇਸ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆਂ ਨੂੰ ਭਗਵਾਨ ਪਰਸ਼ੂਰਾਮ ਜੈਯੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਚੌਕ ਦਾ ਨਿਰਮਾਣ ਤਿੰਨ ਮਹੀਨੇ ਵਿੱਚ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਚੌਕ ਦਾ ਨਾਮਕਰਣ ਸ਼੍ਰੀ ਭਗਵਾਨ ਪਰਸ਼ੂਰਾਮ ਚੌਕ ਕਰਨ ਦੀ ਮਨਜ਼ੂਰੀ ਪਹਿਲਾ ਹੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਚੌਕ ਦੇ ਨਿਰਮਾਣ ਲਈ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ।
ਭਗਵਾਨ ਸ੍ਰੀ ਪਰਸ਼ੂਰਾਮ ਚੌਕ ਦਾ ਕੈਬਿਨੇਟ ਮੰਤਰੀ ਨੇ ਰੱਖਿਆ ਨੀਂਹ ਪੱਥਰ
ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ਕੈਬਿਨੇਟ ਮੰਤਰੀ ਵਲੋਂ ਹੁਸ਼ਿਆਰਪੁਰ 'ਚ ਬਣਨ ਵਾਲੇ ਚੌਂਕ ਦਾ ਨੀਂਹ ਪੱਥਰ ਰੱਖਿਆ। ਉਥੇ ਹੀ ਉਨ੍ਹਾਂ ਲੋਕਾਂ ਨੂੰ ਵਧਾਈ ਵੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਾਅ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕੋਰੋਨਾ ਨੂੰ ਲੈਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਵਲੋਂ ਕੇਂਦਰ ਤੋਂ ਕਈ ਵਾਰ ਵੈਕਸੀਨ ਦੀ ਮੰਗ ਕੀਤੀ ਜਾ ਚੁੱਕੀ ਹੈ, ਪਰ ਦੇਰੀ ਹੋਣ ਕਾਰਨ ਮੁਸ਼ਕਿਲ ਪੇਸ਼ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਰਾਬ ਵੈਂਟੀਲੇਟਰਾਂ ਦੇ ਮਾਮਲਿਆਂ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਟੀਮ ਵਲੋਂ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਵੈਂਟੀਲੇਟਰ ਖ਼ਰਾਬ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ 'ਚ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਦੀ ਜਾਨ ਬਚਾਉਣਾ ਹੈ। ਜਿਸ ਨੂੰ ਲੈਕੇ ਸਰਕਾਰ ਪੂਰੀ ਤਰ੍ਹਾਂ ਬਚਨਬੱਧ ਹੈ।
ਇਹ ਵੀ ਪੜ੍ਹੋ:ਪੰਜਾਬ ਲਈ ਰਾਹਤ: ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਤੋਂ ਰਵਾਨਾ