ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਚਹੇਤਿਆਂ ਨੂੰ ਖੁਸ਼ ਕਰ ਰਹੇ ਹਨ। ਇਹ ਦਾਅਵਾ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ ਦਾ । ਵਿਧਾਇਕ ਰੋੜੀ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪਹਿਲਾਂ ''ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ'' ਦੇ ਨਾਅਰੇ ਹੇਠ ਹਰ ਘਰ ਨੌਕਰੀ ਦੇਣ ਦਾਅਦਾ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੇ ਘਰ ਘਰ ਨੌਕਰੀ ਦੇਣ ਦੇ ਵਾਅਦੇ ਨੂੰ ਸੱਚ ਮੰਨ ਕੇ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਨੂੰ ਚੁਣਿਆ ਸੀ। ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਕੁਰਸੀ ਬਚਾਉਣ ਦੇ ਚੱਕਰ 'ਚ ਕਾਂਗਰਸ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਮੁੰਡਿਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕਰ ਰਹੇ ਹਨ।
ਪੰਜਾਬ ਦੇ ਨੌਜਵਾਨ ਨੌਕਰੀ ਤਰਸ ਦੇ ਅਧਾਰ 'ਤੇ ਨਹੀਂ ਕਾਬਲੀਅਤ ਦੇ ਅਧਾਰ 'ਤੇ ਮੰਗ ਰਹੇ ਹਨ : ਰੋੜੀ
ਇਸ ਮੌਕੇ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਪੰਜਾਬ ਸਰਕਾਰ ਤੋਂ ਨੌਕਰੀ ਦੀ ਮੰਗ ਤਰਸ ਦੇ ਆਧਾਰ ਤੇ ਨਹੀਂ ਸਗੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਕਰ ਰਿਹਾ ਹੈ ਜਿਸ ਦੇ ਕਾਰਨ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਦਾ ਰੁਖ ਕਰਨ ਦੇ ਲਈ ਏਜੰਟਾਂ ਦੇ ਧੱਕੇ ਚੜ੍ਹ ਕੇ ਆਪਣੀ ਜਮ੍ਹਾਂ ਪੂੰਜੀ ਨੂੰ ਬਰਬਾਦ ਕਰ ਰਿਹਾ ਹੈ। ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਆਪਣੇ ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤਰਸ ਦੇ ਆਧਾਰ ਤੇ ਦੇ ਰਹੀ ਹੈ।